ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਦੀਪਾਂਸ਼ੂ ਘਈ
ਪਠਾਨਕੋਟ, 21 ਅਕਤੂਬਰ (ਸੰਧੂ)-ਪੰਜਾਬ ਭਾਜਪਾ ਦੇ ਪਬਲੀਸਿਟੀ ਸੈੱਲ ਦੇ ਕਨਵੀਨਰ ਦੀਪਾਂਸ਼ੂ ਘਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਤੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਧ ਰਹੇ ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਸਮੇਂ ਦੀ ਲੋੜ ਹੈ ।
ਕ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ ਦੀਪਾਂਸ਼ੂ ਘਈ । ਅਜੀਤ ਤਸਵੀਰ
22-10-2026
ਪਠਾਨਕੋਟ, 21 ਅਕਤੂਬਰ (ਸੰਧੂ)-ਪੰਜਾਬ ਭਾਜਪਾ ਦੇ ਪਬਲੀਸਿਟੀ ਸੈੱਲ ਦੇ ਕਨਵੀਨਰ ਦੀਪਾਂਸ਼ੂ ਘਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਤੇ ਵਿਕਾਸ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਧ ਰਹੇ ਗੈਂਗਸਟਰਵਾਦ, ਨਸ਼ਾ ਤਸਕਰੀ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਸਮੇਂ ਦੀ ਲੋੜ ਹੈ । ਦੀਪਾਂਸ਼ੂ ਘਈ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਔਰਤਾਂ ਤੇ ਮੁਲਾਜ਼ਮਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਨਾਲ-ਨਾਲ ਸੂਬੇ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢਣਾ ਵੀ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ’ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ । ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਪੰਜਾਬ ਨੂੰ ਸੁਰੱਖਿਅਤ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਭਾਜਪਾ ਅਹਿਮ ਭੂਮਿਕਾ ਨਿਭਾਏਗੀ ।