23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨਸ਼ਾ ਪੀੜਤਾਂ ਦੇ ਪੁਨਰਵਾਸ ਲਈ ਸਿਖਲਾਈ ਕੈਂਪ

ਪਠਾਨਕੋਟ, 21 ਅਕਤੂਬਰ (ਵਿਨੋਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਸਕੱਤਰ ਕਮ ਸੀ. ਜੇ.

ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਵਿਨੋਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਸਕੱਤਰ ਕਮ ਸੀ.ਜੇ.ਐਮ. ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਛਡਾਊ ਕੇਂਦਰ ਪਠਾਨਕੋਟ ’ਚ ਡਾ: ਸਤਿਆਰਥ ਜਾਂਗਲੀ ਤੇ ਡਾ: ਰਮਨਦੀਪ ਕੌਰ ਦੀ ਅਗਵਾਈ ਹੇਠ ਨਸ਼ਾ ਪੀੜਤਾਂ ਦੇ ਪੁਨਰਵਾਸ ਲਈ ਸਿਖਲਾਈ ਕੈਂਪ ਲਗਾਇਆ ਗਿਆ । ਇਸ ਮੌਕੇ ਵਿਸ਼ੇਸ਼ ਰੂਪ ’ਚ ਪੰਜਾਬ ਸਕਿੱਲ ਡਿਵੈਲਪਮੈਂਟ ਤੋਂ ਪ੍ਰਦੀਪ ਕੁਮਾਰ ਬੀ.ਐਮ.ਐਮ., ਵਿਜੇ ਭਗਤ ਬੀ.ਟੀ.ਐਮ., ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਤੋਂ ਰਿਸੋਰਸ ਪਰਸਨ ਸ਼ੋਭਾ ਅੱਤਰੀ, ਰਿਸੋਰਸ ਪਰਸਨ ਰਜਨੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੋਂ ਪੀ.ਐਲ.ਵੀ. ਵਿਨੋਦ ਕੁਮਾਰ ਸ਼ਾਮਿਲ ਹੋਏ। ਇਸ ਮੌਕੇ ਸਕਿੱਲ ਡਿਵੈਲਪਮੈਂਟ ਦੇ ਬੁਲਾਰਿਆਂ ਵਲੋਂ ਨਸ਼ਾ ਪੀੜਤਾਂ ਨੂੰ ਨਸ਼ਾ ਛੱਡ ਕੇ ਉਨ੍ਹਾਂ ਦੇ ਪੁਨਰਵਾਸ ਸਬੰਧੀ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਨਸ਼ਾ ਪੀੜਤ ਹੁਨਰ ਸਿੱਖ ਕੇ ਸਮਾਜ ਵਿਚ ਆਪਣਾ ਕਾਰੋਬਾਰ ਕਰ ਸਕਣ । ਇਸ ਮੌਕੇ ਏਡਜ਼ ਕੰਟਰੋਲ ਸੁਸਾਇਟੀ ਵਲੋਂ ਆਏ ਰਿਸੋਰਸ ਪਰਸਨ ਵਲੋਂ ਨਸ਼ੇ ਦੇ ਇੰਜੈਕਸ਼ਨਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ, ਤਾਂ ਜੋ ਨਸ਼ਾ ਪੀੜਤ ਆਪਣਾ ਜੀਵਨ ਤੰਦਰੁਸਤ ਬਿਤਾ ਸਕਣ, ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਤੋਂ ਪੀ.ਐਲ.ਵੀ. ਵਿਨੋਦ ਕੁਮਾਰ ਨੇ ਨਸ਼ਾ ਪੀੜਤਾਂ ਨੂੰ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਰ ਨਸ਼ਾ ਪੀੜਤ ਨੂੰ ਮੁਫਤ ਕਾਨੂੰਨੀ ਸਹਾਇਤਾ ਮਿਲਦੀ ਹੈ, ਤਾਂ ਜੋ ਉਹ ਨਸ਼ੇ ਦੀ ਦਲਦਲ ਵਿਚੋਂ ਨਿਕਲ ਕੇ ਸਮਾਜ ਵਿਚ ਆਪਣਾ ਜੀਵਨ ਵਧੀਆ ਬੀਤਾ ਸਕਣ । ਇਸ ਮੌਕੇ ਕੌਂਸਲਰ ਮਨਭਾਵਨ ਸਿੰਘ ਅਤੇ ਕੌਂਸਲਰ ਕੁਸਮ ਆਦਿ ਸ਼ਾਮਿਲ ਸਨ ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪ੍ਰਗਟ ਸਿੰਘ ਤੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗਊ ਸੇਵਾ ਸਮਿਤੀ ਵਲੋਂ ਗੋਪਾਲ ਅਸ਼ਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।