23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਯਾਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਕਰਨ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਉਚੇਚੇ ਤੌਰ ’ਤੇ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਰਾਇਸ ਮਿੱਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਤੇ ਬਾਬਾ ਰਛਪਾਲ ਸਿੰਘ ਸਮੇਤ ਸੰਗਤਾਂ ਨੇ ਸ਼ਿਰਕਤ ਕੀਤੀ। ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ.

ਅਜੀਤ ਡੈਸਕ 22-10-2026
ਕੋਟਲੀ ਸੂਰਤ ਮੱਲ੍ਹੀ, 21 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਥਾਪੀ ਸ਼ਬਦ ਚੌਂਕੀ ਦੀ ਮਰਿਯਾਦਾ ਨਿਭਾਉਂਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਕਰਨ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਉਚੇਚੇ ਤੌਰ ’ਤੇ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਰਾਇਸ ਮਿੱਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਤੇ ਬਾਬਾ ਰਛਪਾਲ ਸਿੰਘ ਸਮੇਤ ਸੰਗਤਾਂ ਨੇ ਸ਼ਿਰਕਤ ਕੀਤੀ। ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਏ ਸਮਾਗਮ ’ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਜਥੇ ਵਲੋਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਤੇ ਬਾਬਾ ਰਛਪਾਲ ਸਿੰਘ ਨੇ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਾਲਾਘਾ ਕੀਤੀ। ਇਸ ਮੌਕੇ ਡਾ. ਗੁਰਦੇਵ ਸਿੰਘ ਰੰਧਾਵਾ ਤੇ ਸਮਾਜ ਸੇਵਕ ਹਰਪਾਲ ਸਿੰਘ ਰੰਧਾਵਾ ਨੇ ਆਈਆਂ ਸੰਗਤਾਂ ਅਤੇ ਮਹਾਂਪੁਰਸ਼ਾ ਦਾ ਸਵਾਗਤ ਕੀਤਾ, ਜਦੋਂ ਕਿ ਰਾਇਸ ਮਿਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉੱਘੇ ਕਾਰੋਬਾਰੀ ਤੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ, ਬਾਬਾ ਰਣਧੀਰ ਸਿੰਘ ਡੇਰਾ ਬਾਬਾ ਨਾਨਕ, ਸਤਪਾਲ ਸਿੰਘ ਐਸ.ਐਚ.ਓ. ਕੋਟਲੀ ਸੂਰਤ ਮੱਲ੍ਹੀ, ਮੋਹਨ ਸਿੰਘ ਚੈਨੇਵਾਲ, ਬਾਬਾ ਬਲਜਿੰਦਰ ਸਿੰਘ, ਤਰਸੇਮ ਸਿੰਘ ਭਗਵਾਨਪੁਰ, ਸਰਪੰਚ ਮਨਮੋਹਨ ਸਿੰਘ ਸ਼ਿਕਾਰ, ਸਰਪੰਚ ਸੁਰਜੀਤ ਸਿੰਘ ਮਾਹਲ, ਸਰਪੰਚ ਗੁਲਜਾਰ ਸਿੰਘ, ਜੋਬਨਜੀਤ ਸਿੰਘ ਭਗਵਾਨਪੁਰ, ਜਸਵੰਤ ਸਿੰਘ ਭੱਟੀ, ਦਲਜੀਤ ਸਿੰਘ ਕਾਹਲੋਂ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਭਾਮ, ਸੁਖਜਿੰਦਰ ਸਿੰਘ ਲਾਲੀ, ਮਨਜੀਤ ਸਿੰਘ, ਜਤਿੰਦਰ ਸਿੰਘ, ਨੰਬਰਦਾਰ ਗੁਰਦੀਪ ਸਿੰਘ ਸ਼ਿਕਾਰ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਵੀਨੰਦਨ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਰਾਜਨੀਤਿਕ ਪਾਰਟੀਆਂ ਨੂੰ ਛੱਡ ਕਿਸਾਨ ਜਥੇਬੰਦੀ ਦਾ ਸਾਥ ਦਿੱਤਾ ਜਾਵੇਗਾ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।