22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ ਨੇ ਧਾਰਮਿਕ ਸਮਾਗਮ ਪੇਸ਼ ਕੀਤਾ

ਦੀਨਾਨਗਰ, 21 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਵਰਾਤੇ ਤੇ ਦੁਸਹਿਰੇ ਦੇ ਸ਼ੁਭ ਮੌਕੇ ਨੂੰ ਸਮਰਪਿਤ ਡਾਂਡੀਆ ਰਾਸ ਤੇ ਰਮਾਇਣ ’ਤੇ ਆਧਾਰਿਤ ਸੁੰਦਰ ਧਾਰਮਿਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਕੀਤੀ।

ਅਜੀਤ ਡੈਸਕ 22-10-2026
ਦੀਨਾਨਗਰ, 21 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਵਰਾਤੇ ਤੇ ਦੁਸਹਿਰੇ ਦੇ ਸ਼ੁਭ ਮੌਕੇ ਨੂੰ ਸਮਰਪਿਤ ਡਾਂਡੀਆ ਰਾਸ ਤੇ ਰਮਾਇਣ ’ਤੇ ਆਧਾਰਿਤ ਸੁੰਦਰ ਧਾਰਮਿਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਕੀਤੀ। ਸਮਾਗਮ ’ਚ ਚੇਅਰਮੈਨ ਮਹਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਤੇ ਮੈਨੇਜਰ ਸੋਨੀ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਨਾਚ ਤੇ ਸ਼ਾਨਦਾਰ ਅਦਾਕਾਰੀ ਰਾਹੀਂ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਤੇ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਸਪੱਸ਼ਟ ਰੂਪ ਵਿਚ ਪੇਸ਼ ਕੀਤਾ। ਰੰਗੀਨ ਪੁਸ਼ਾਕਾਂ ’ਚ ਸਜੇ ਬੱਚਿਆਂ ਦੇ ਮਨਮੋਹਕ ਪ੍ਰਦਰਸ਼ਨ ਰਾਹੀਂ ਸਭ ਨੂੰ ਪ੍ਰਭਾਵਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਡਾਂਡੀਆ ਰਾਸ ਦਾ ਮਨਮੋਹਕ ਪ੍ਰਦਰਸ਼ਨ ਪੇਸ਼ ਕੀਤਾ ਜੋ ਨਵਰਾਤਰੀ ਦੀ ਖੁਸ਼ੀ, ਭਾਈਚਾਰਕ ਏਕਤਾ ਤੇ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਹੈ । ਵਿਦਿਆਰਥੀਆਂ ਨੇ ਸਮਾਗਮ ਦੌਰਾਨ ਡਾਂਡੀਆ ਰਾਸ ਤੇ ਰਮਾਇਣ ਦੇ ਵੱਖ-ਵੱਖ ਕਿੱਸਿਆਂ ਦੀ ਪੇਸ਼ਕਾਰੀ ਭਗਵਾਨ ਸ਼੍ਰੀ ਰਾਮ ਦੇ ਆਦਰਸ਼ ਚਰਿੱਤਰ, ਸੱਚ, ਧਾਰਮਿਕਤਾ, ਕਰਤੱਵ ਤੇ ਮਾਣ ਦੀ ਮਹੱਤਤਾ ਨੂੰ ਦਰਸਾਇਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਦੇ ਸਮੁੱਚੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰ, ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਜੇਦਸ਼ਮੀ ਸਾਨੂੰ ਸਿਖਾਉਂਦੀ ਹੈ ਕਿ ਅੰਤ ਵਿਚ ਸੱਚ ਦੀ ਜਿੱਤ ਹੁੰਦੀ ਹੈ।
ਪਿਛਲੀ ਖ਼ਬਰ ਆਈ.ਆਈ.ਸੀ ਵਲੋਂ ਐਸ.ਡੀ ਕਾਲਜ ਦੀ 3.5 ਸਟਾਰ ਰੇਟਿੰਗ ਅਗਲੀ ਖ਼ਬਰ ਧਾਰੋਵਾਲੀ, ਉਦੋਵਾਲੀ, ਸ਼ਾਹਪੁਰ ਜਾਜਨ ਸਮੇਤ ਬਹੁਤ ਸਾਰੀਆਂ ਮੰਡੀਆਂ ’ਚ ਸਰਕਾਰੀ ਖਰੀਦ ਬੰਦ ਇਲਾਕੇ ਦੇ ਆੜਤੀ ਤੇ ਕਿਸਾਨ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।