ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ ’ਚ ਦੁਸਹਿਰਾ ਮਨਾਇਆ
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸੰਬੰਧਿਤ ਦੁਸਹਿਰੇ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਅਜੀਤ ਡੈਸਕ
22-10-2026