23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਡੇਂਗੂ ਤੇ ਚਿਕਨਗੁਨੀਆ ਬਾਰੇ ਵਰਕਸ਼ਾਪ

ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਸੰਬੰਧੀ ਵਿਸ਼ੇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 23-10-2026
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸ਼ਰਫ ਵਿਖੇ ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਸੰਬੰਧੀ ਵਿਸ਼ੇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਜਸਮੇਲ ਕੌਰ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਤੇ ਬੱਚਿਆਂ ਤੇ ਅਧਿਆਪਕਾਂ ਨੂੰ ਇਨ੍ਹਾਂ ਬੀਮਾਰੀਆਂ ਦੇ ਪੈਦਾ ਹੋਣ ਦੇ ਕਾਰਨ, ਲੱਛਣ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਅਕੈਡਮੀ ਦੇ ਡਾਇਰੈਕਟਰ ਡਾ. ਸਰਵਣ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਦਾ ਅਕੈਡਮੀ ਵਿਖੇ ਪਹੁੰਚਣ ਤੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਪ੍ਰਿੰਯਕਾ ਤਿਵਾੜੀ ਨੇ ਵੀ ਵਰਕਸ਼ਾਪ ਨੂੰ ਸੰਬੋਧਨ ਕੀਤਾ ਤੇ ਸਿਵਲ ਸਰਜਨ ਬਟਾਲਾ, ਸੀਨੀਅਰ ਮੈਡੀਕਲ ਅਫ਼ਸਰ ਬਟਾਲਾ ਜਸਵਿੰਦਰ ਸਿੰਘ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਬਬੀਤਾ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਪ੍ਰੀਤ, ਗੱਗੂ ਹਸਨਪੁਰਾ, ਜਗਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਲਹਿਰ ਗਤਕਾ ਜਥਾ ਵਲੋਂ ਗਤਕਾ ਸਿਖਲਾਈ ਸ਼ੁਰੂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।