23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜਪੁਰਾ, ਸਲੀਮਪੁਰ ਅਫ਼ਗਾਨਾ ਤੇ ਮੰਗਲਸੈਣ ਵਿਖੇ ਮੀਟਿੰਗਾਂ

ਜੌੜਾ ਛੱਤਰਾਂ, 22 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਰਾਜਪੁਰਾ, ਸਲੀਮਪੁਰ ਅਫ਼ਗਾਨਾ ਤੇ ਮੰਗਲਸੈਣ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਹਲਕਾ ਕੋਆਰਡੀਨੇਟਰ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੂੰ ਮੁਹਿੰਮ ਦੀਆਂ ਪ੍ਰਾਪਤੀਆਂ ਤੇ ਸਰਕਾਰ ਵਲੋਂ ਕੀਤੇ ਲੋਕ ਭਲਾਈ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 23-10-2026
ਜੌੜਾ ਛੱਤਰਾਂ, 22 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਰਾਜਪੁਰਾ, ਸਲੀਮਪੁਰ ਅਫ਼ਗਾਨਾ ਤੇ ਮੰਗਲਸੈਣ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਹਲਕਾ ਕੋਆਰਡੀਨੇਟਰ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੂੰ ਮੁਹਿੰਮ ਦੀਆਂ ਪ੍ਰਾਪਤੀਆਂ ਤੇ ਸਰਕਾਰ ਵਲੋਂ ਕੀਤੇ ਲੋਕ ਭਲਾਈ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ’ਚ ਇਸ ਮੁਹਿੰਮ ਦੇ 551 ਦਿਨਾਂ ਦੌਰਾਨ 76 ਹਜ਼ਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜ੍ਹਾਅ ਤਹਿਤ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਹਰੇਕ ਪਿੰਡ ਤੇ ਵਾਰਡ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ। ਇਸ ਮੌਕੇ ਬਲਾਕ ਕੋਆਰਡੀਨੇਟਰ ਰਜਨੀਸ਼ ਬੈਂਸ, ਬਲਾਕ ਕੋਆਰਡੀਨੇਟਰ ਬਲਵਿੰਦਰ ਕੁਮਾਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ ।
ਪਿਛਲੀ ਖ਼ਬਰ ਆਰੀਆ ਸੀ.ਸੈ ਸਕੂਲ ਵਿਖੇ ਸਵਾਮੀ ਸਰਵਾਨੰਦ ਮੈਮੋਰੀਅਲ ਇੰਟਰ-ਸਕੂਲ ਬੈਡਮਿੰਟਨ ਟੂਰਨਾਮੈਂਟ ਆਰੰਭ ਅਗਲੀ ਖ਼ਬਰ ਏ.ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।