23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਕਟਰ ਮਸੀਹ ਵਲੋਂ ਝਾਰਖੰਡ ਦੇ ਖੁੰਟੀ ਵਿਖੇ ਫਾਦਰ ਬੇਨੇਦਿਕ ਬਾਰਲਾ ’ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ

ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਪੰਜਾਬ ਕ੍ਰਿਸਚਨ ਫਰੰਟ ਦੇ ਸੂਬਾ ਪ੍ਰਧਾਨ ਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਦਾਸਪੁਰ ਵਿਕਟਰ ਮਸੀਹ ਵਲੋਂ ਝਾਰਖੰਡ ਖੁੰਟੀ ਵਿਖੇ ਫਾਦਰ ਬੇਨੇਦਿਕ ਬਾਰਲਾ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਵਿਕਟਰ ਮਸੀਹ ਨੇ ਕਿਹਾ ਕਿ ਫਾਦਰ ਬੇਨੇਦਿਕ ਬਾਰਲਾ ਖੁੰਟੀ ਵਿਖੇ ਇਕ ਸੂਕਲ ਦੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਤੇ ਉਥੋਂ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਆਪਣਾ ਇਕ ਵਡਮੁੱਲਾ ਯੋਗਦਾਨ ਪਾ ਰਹੇ ਹਨ।

ਵਿਕਟਰ ਮਸੀਹ 23-10-2026
ਗੁਰਦਾਸਪੁਰ, 22 ਅਕਤੂਬਰ (ਚੱਕਰਾਜਾ)-ਪੰਜਾਬ ਕ੍ਰਿਸਚਨ ਫਰੰਟ ਦੇ ਸੂਬਾ ਪ੍ਰਧਾਨ ਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਦਾਸਪੁਰ ਵਿਕਟਰ ਮਸੀਹ ਵਲੋਂ ਝਾਰਖੰਡ ਖੁੰਟੀ ਵਿਖੇ ਫਾਦਰ ਬੇਨੇਦਿਕ ਬਾਰਲਾ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਵਿਕਟਰ ਮਸੀਹ ਨੇ ਕਿਹਾ ਕਿ ਫਾਦਰ ਬੇਨੇਦਿਕ ਬਾਰਲਾ ਖੁੰਟੀ ਵਿਖੇ ਇਕ ਸੂਕਲ ਦੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਤੇ ਉਥੋਂ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਆਪਣਾ ਇਕ ਵਡਮੁੱਲਾ ਯੋਗਦਾਨ ਪਾ ਰਹੇ ਹਨ। ਪਰ ਕੁਝ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਅੰਜਾਮ ਦੇ ਕੇ ਸਮਾਜ ਵਿਚ ਆਪਸੀ ਪਿਆਰ ਨੂੰ ਖਤਮ ਕਰਨਾ ਚਾਹੁੰਦੇ ਹਨ। ਵਿਕਟਰ ਮਸੀਹ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਬਣਦੀ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਉਥੋਂ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਮਾਜ ਵਿਚ ਚੰਗੇ ਕੰਮ ਕਰਨ ਵਾਲਿਆਂ ਦਾ ਵਿਸ਼ਵਾਸ ਕਾਇਮ ਰਹੇ ਅਤੇ ਉਹ ਆਪਣੇ ਮਕਸਦ ਵਿਚ ਅੱਗੇ ਵਧਣ। ਉਨ੍ਹਾਂ ਨੇ ਫਾਦਰ ਬੇਨੇਦਿਕ ਬਾਰਲਾ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 70 ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ * 80 ਸਾਲ ਪੁਰ... ਅਗਲੀ ਖ਼ਬਰ ਕੋਰੋਨਾ ਕਾਲ ਦੌਰਾਨ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਅਜੇ ਵੀ ਨਹੀਂ ਮਿਲੇ ਸਰਟੀਫਿਕੇਟ-ਲੈਕ: ਜੋਗਿੰਦਰਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।