24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨੂੰ

ਘੁਮਾਣ, 23 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ।

ਅਜੀਤ ਡੈਸਕ 24-10-2026
ਘੁਮਾਣ, 23 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 18, 19 ਅਤੇ 20 ਨਵੰਬਰ ਨੂੰ ਸੂਬਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਪ੍ਰਧਾਨ ਸਤਨਾਮ ਸਿੰਘ ਦਮਦਮੀ, ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਗੁਰਦੀਪ ਸਿੰਘ ਮੋਗਾ ਤੇ ਖਜਾਨਚੀ ਅਜਮੇਰ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ। ਜਿਨ੍ਹਾਂ ਦੇ ਭੋਗ 20 ਨਵੰਬਰ ਨੂੰ ਅੰਮ੍ਰਿਤ ਵੇਲੇ ਪਾਏ ਜਾਣਗੇ, ਉਪਰੰਤ ਦੇਰ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ਚੱਲਣਗੇ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ, ਕਥਾਵਾਚਕ, ਢਾਡੀ ਆਦਿ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਇਸ ਮੌਕੇ ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਸੂਬੇ ਦੀਆਂ ਵੱਖ ਵੱਖ ਇਕਾਈਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਣਗੀਆਂ।ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਤੋਂ ਵੱਡੀ ਗਿਣਤੀ ਵਿੱਚ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ ਇਲਾਕੇ ਦੀਆਂ ਮੋਹਤਬਰ ਸ਼ਖਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ’ਚ ਮਨੁੱਖੀ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ ਦੀਵਾਲੀ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਦੇ ਆਰਜ਼ੀ ਲਾਇਸੈਂਸ 3 ਨਵੰਬਰ ਨੂੰ ਕੱਢੇ ਜਾਣਗੇ-ਵਧੀਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।