24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਕਾਲੀ ਦਲ (ਵਾਰਿਸ) ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਪਾਰਟੀ ਢਾਂਚੇ ਦਾ ਵਿਸਥਾਰ- ਗੋਲਡਨ, ਲਾਲੇ ਨੰਗਲ

ਫ਼ਤਹਿਗੜ੍ਹ ਚੂੜੀਆਂ, 23 ਅਕਤੂਬਰ (ਐੱਮ. ਐੱਸ.

ਸਰਵਨ ਸਿੰਘ ਗੋਲਡਨ ਤੇ ਜੁਗਰਾਜ ਸਿੰਘ ਲਾਲਾ ਨੰਗਲ ਨਵ-ਨਿਯੁਕਤ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ : ਐੱਮ.ਐੱਸ. ਫੁੱਲ 24-10-2026
ਫ਼ਤਹਿਗੜ੍ਹ ਚੂੜੀਆਂ, 23 ਅਕਤੂਬਰ (ਐੱਮ.ਐੱਸ. ਫੁੱਲ)-ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਸ਼੍ਰੋਮਣੀ ਅਕਾਲੀ ਦਲ (ਵਾਰਿਸ) ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ ਤੇ ਇਲਾਕੇ ਦੇ ਲੋਕਾਂ ਵਲੋਂ ਪਾਰਟੀ ਨਾਲ ਜੁੜਨ ਲਈ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਚੋਣਾਂ ’ਚ ਇਸ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇਸੇ ਲੜੀ ਤਹਿਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ (ਵਾਰਿਸ) ਵਲੋਂ ਮਾਝਾ ਜ਼ੋਨ ਦੇ ਜਨਰਲ ਸਕੱਤਰ ਸਵਰਨ ਸਿੰਘ ਗੋਲਡਨ ਤੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸ਼ੇਸ਼ ਗਠਨ ਕੀਤਾ ਗਿਆ। ਇਸ ਮੌਕੇ ਪਾਰਟੀ ਵਲੋਂ ਇਸਤਰੀ ਵਿੰਗ, ਸ਼ਹਿਰੀ ਢਾਂਚੇ ਅਤੇ ਵੱਖ-ਵੱਖ ਸਰਕਲਾਂ ਦੇ ਸੰਗਠਨ ਦਾ ਗਠਨ ਤੇ ਵਿਸਥਾਰ ਕੀਤਾ ਗਿਆ, ਜਿਸ ਦੌਰਾਨ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਅਹਿਮ ਅਹੁਦੇਦਾਰੀਆਂ ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਨਵੀਂ ਗਠਿਤ ਟੀਮ ਤੇ ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ, ਸਵਰਨ ਸਿੰਘ ਗੋਲਡਨ ਅਤੇ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤੇ ਆਮ ਲੋਕਾਂ ਨੂੰ ਅਕਾਲੀ ਦਲ (ਵਾਰਿਸ) ਨਾਲ ਜੋੜਨ ਲਈ ਹਰ ਸੰਭਵ ਯਤਨ ਕਰਨਗੇ। ਪਾਰਟੀ ਆਗੂਆਂ ਨੇ ਕਿਹਾ ਕਿ ਇਸ ਨਵੇਂ ਢਾਂਚੇ ਦੇ ਗਠਨ ਨਾਲ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ।
ਪਿਛਲੀ ਖ਼ਬਰ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਕੰਮਕਾਜ ਹੋ ਰਹੇ ਪ੍ਰਭਾਵਿਤ ਅਗਲੀ ਖ਼ਬਰ ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਮੁਹਿੰਮ ਤੇਜ਼, ਹੌਟਸਪੌਟ ਖੇਤਰ ’ਚ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।