25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਕੰਮਕਾਜ ਹੋ ਰਹੇ ਪ੍ਰਭਾਵਿਤ

ਗੁਰਦਾਸਪੁਰ, 23 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀਆਂ ਨਿੱਤ ਹੜਤਾਲਾਂ ਕਾਰਨ ਲੋਕਾਂ ਦੇ ਕੰਮਕਾਜ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੇ ਹਨ। ਇਸ ਪਾਸੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇ ਕੇ ਹੱਲ ਕਰਨਾ ਚਾਹੀਦਾ ਹੈ।

ਅਜੀਤ ਡੈਸਕ 24-10-2026
ਗੁਰਦਾਸਪੁਰ, 23 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਦੀਆਂ ਨਿੱਤ ਹੜਤਾਲਾਂ ਕਾਰਨ ਲੋਕਾਂ ਦੇ ਕੰਮਕਾਜ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੇ ਹਨ। ਇਸ ਪਾਸੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇ ਕੇ ਹੱਲ ਕਰਨਾ ਚਾਹੀਦਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਏ ਬਹੁਤ ਸਾਰੇ ਲੋਕਾਂ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਜਿਥੇ ਦਫਤਰੀ ਕੰਮਕਾਜ ਪ੍ਰਭਾਵਿਤ ਹੁੰਦੇ ਹਨ, ਉਥੇ ਆਮ ਜਨਤਾ ਦੇ ਕਈ ਜਰੂਰੀ ਕੰਮ ਨਾ ਹੋਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫਤਰ ਵਿਚ ਹਫਤੇ ਦੇ ਦੋ ਦਿਨ ਮੁਲਾਜ਼ਮ ਹੜਤਾਲ ਕਰਦੇ ਹਨ ਅਤੇ ਦੋ ਦਿਨ ਸਨਿਚਰਵਾਰ ਤੇ ਐਤਵਾਰ ਨੂੰ ਛੁੱਟੀ ਹੁੰਦੀ ਹੈ। ਬਾਕੀ ਤਿੰਨ ਦਿਨ ਬਚਦੇ ਹਨ। ਪਰ ਫਿਰ ਵੀ ਲੋਕਾਂ ਦੇ ਕੰਮਕਾਜ ਸਮੇਂ ਸਿਰ ਨਹੀਂ ਹੁੰਦੇ। ਜਿਸ ਕਾਰਨ ਲੋਕਾਂ ਦੀ ਖੱਜਲ ਖੁਆਰੀ ਨਾਲ ਲੋਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀ ਵੀ ਮੁਲਾਜਮਾਂ ਦੀ ਹੜਤਾਲ ਦਾ ਨਾਜਾਇਜ ਫਾਇਦਾ ਲੈ ਰਹੇ ਹਨ ਅਤੇ ਕਈ ਵਾਰ ਅਧਿਕਾਰੀ ਹੜਤਾਲ ਕਾਰਨ ਛੁੱਟੀ ’ਤੇ ਚਲੇ ਜਾਂਦੇ ਹਨ। ਜਿਸ ਨਾਲ ਦਫਤਰੀ ਮਾਹੌਲ ਖਰਾਬ ਦੇਖਣ ਨੂੰ ਮਿਲਦਾ ਹੈ ਅਤੇ ਲੋਕ ਆਪਣੇ ਕੰਮ ਕਰਵਾਉਣ ਲਈ ਸਾਰਾ ਦਿਨ ਉਡੀਕ ਕਰਦੇ ਰਹਿੰਦੇ ਹਨ। ਕੁਝ ਸਰਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਨਾਮਾਤਰ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਤੇ ਸਰਕਾਰ ਨਾਲ ਯੂਨੀਅਨਾਂ ਦੀ ਕਈ ਵਾਰ ਮੀਟਿੰਗ ਵੀ ਹੋਈ ਹੈ। ਪਰ ਉਨ੍ਹਾਂ ਦਾ ਸਥਾਈ ਹੱਲ ਨਹੀਂ ਹੁੰਦਾ ਹੈ।ਜਿਸ ਕਾਰਨ ਮੁਲਾਜ਼ਮਾਂ ਨੂੰ ਸਰਕਾਰ ਪ੍ਰਤੀ ਬੇਰੁਖੀ ਅਪਣਾਉਣੀ ਪੈਂਦੀ ਹੈ ਤੇ ਇਸ ਨਾਲ ਆਮ ਜਨਤਾ ਦਾ ਵੱਡੇ ਪੱਧਰ ’ਤੇ ਨੁਕਸਾਨ ਹੁੰਦਾ ਹੈ। ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਪੰਜਾਬ ਭਰ ਦੇ ਮੁਲਾਜਜ਼ ਦੀਆਂ ਹੱਕੀ ਮੰਗਾਂ ਨੂੰ ਮੰਨ ਕੇ ਮੁਲਾਜਮਾਂ ਦੇ ਹੜਤਾਲੀ ਸਿਸਟਮ ਨੂੰ ਬੰਦ ਕਰਵਾਇਆ ਜਾਵੇ, ਜਿਸ ਨਾਲ ਲੋਕਾਂ ਦੇ ਅਮਨ ਸ਼ਾਂਤੀ ਨਾਲ ਕੰਮ ਹੋ ਸਕਣ ਤੇ ਲੋਕਾਂ ਦਾ ਸਰਕਾਰ ’ਤੇ ਭਰੋਸਾ ਰਹਿਣ ਦੇ ਨਾਲ ਨਾਲ ਸਰਕਾਰ ਵੀ ਮੁਲਾਜ਼ਮਾਂ ਦਾ ਲਾਭ ਪ੍ਰਾਪਤ ਕਰ ਸਕੇ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਛਕਾਇਆ ਅੰਮ੍ਰਿਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ) ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਪਾਰਟੀ ਢਾਂਚੇ ਦਾ ਵਿਸਥਾਰ- ਗੋਲਡਨ, ਲਾਲੇ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।