ਸਰਬੱਤ ਖ਼ਾਲਸਾ ਸੰਸਥਾ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ
ਪਠਾਨਕੋਟ, 23 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 35ਵਾਂ ਸਾਲਾਨਾ ਧਾਰਮਿਕ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ।
ਅਜੀਤ ਡੈਸਕ
24-10-2026