25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਇੰਡਸਟਰੀਅਲ ਏਰੀਏ ਵਿਚ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਨ ਦੀ ਮੰਗ

ਪਠਾਨਕੋਟ, 24 ਅਕਤੂਬਰ (ਸੁਮਿਤ)-ਇੰਡਸਟਰੀਅਲ ਏਰੀਏ ਵਿਚ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਐਡਵੋਕੇਟ ਅਸ਼ੋਕ ਸ਼ਰਮਾ, ਐਡਵੋਕੇਟ ਰਵਿੰਦਰ ਠਾਕੁਰ, ਵਿਸ਼ਵ ਹਿੰਦੂ ਪਰਿਸ਼ਦ ਸਮੇਤ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 25-10-2026
ਪਠਾਨਕੋਟ, 24 ਅਕਤੂਬਰ (ਸੁਮਿਤ)-ਇੰਡਸਟਰੀਅਲ ਏਰੀਏ ਵਿਚ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਐਡਵੋਕੇਟ ਅਸ਼ੋਕ ਸ਼ਰਮਾ, ਐਡਵੋਕੇਟ ਰਵਿੰਦਰ ਠਾਕੁਰ, ਵਿਸ਼ਵ ਹਿੰਦੂ ਪਰਿਸ਼ਦ ਸਮੇਤ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਸਬੰਧੀ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿਚ ਮੌਜੂਦ ਅਸ਼ੋਕ ਸ਼ਰਮਾ ਨੇ ਕਿਹਾ ਕਿ ਇੰਡਸਟਰੀਅਲ ਏਰੀਏ ਵਿਚ ਚੱਲ ਰਹੇ ਬੁੱਚੜਖਾਨੇ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਬੁੱਚੜਖਾਨੇ ਨੂੰ ਬੰਦ ਨਾ ਕੀਤਾ ਤਾਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।ਰਵਿੰਦਰ ਠਾਕੁਰ ਨੇ ਕਿਹਾ ਕਿ ਮੰਗ ਪੂਰੀ ਨਾ ਹੋਣ ਦੀ ਸੂਰਤ ਵਿਚ ਅੰਦੋਲਨ ਤੇਜ਼ ਕਰਕੇ ਸੜਕਾਂ ਜਾਮ ਕਰਨ ਵਰਗੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਸੰਸਥਾਵਾਂ ਇਕਜੁੱਟ ਹੋ ਕੇ ਸੰਘਰਸ਼ ਕਰਨਗੀਆਂ। ਨੁਮਾਇੰਦਿਆਂ ਨੇ ਬੁੱਚੜਖਾਨੇ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਇਕਜੁੱਟਤਾ ਦਾ ਸੱਦਾ ਦਿੱਤਾ। ਹੁਣ ਦੇਖਣਾ ਹੋਵੇਗਾ ਕਿ ਇਸ ਮੰਗ ਸਬੰਧੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ।
ਪਿਛਲੀ ਖ਼ਬਰ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਨਿਕਲੇ ਖੋਖਲੇ-ਥਾਪਾ ਅਗਲੀ ਖ਼ਬਰ ਏ.ਐਂਡ.ਐਮ. ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।