26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ’ਚ ਤਿੱਖਾ ਰੋਸ

ਬਟਾਲਾ, 25 ਅਕਤੂਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਚ ਸਵੇਰ ਦੀ ਅਸੈਂਬਲੀ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਉੱਤੇ ਬਹੁਤ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਬੱਚਿਆਂ ਵਲੋਂ ਪਹਿਲਾਂ ਆਰੰਭ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਬਹੁਤ ਹੀ ਅਦਬ ਸਤਿਕਾਰ ਨਾਲ ਪਾਏ ਗਏ।

ਖਰੀਦ ਬੰਦ ਕਰਨ ਦੇ ਵਿਰੋਧ ’ਚ ਰੋਸ ਪ੍ਰਗਟ ਕਰਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਤੇ ਹੋਰ। ਅਜੀਤ ਤਸਵੀਰ 26-10-2026
ਬਟਾਲਾ, 25 ਅਕਤੂਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿਚ ਸਵੇਰ ਦੀ ਅਸੈਂਬਲੀ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਉੱਤੇ ਬਹੁਤ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਬੱਚਿਆਂ ਵਲੋਂ ਪਹਿਲਾਂ ਆਰੰਭ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਬਹੁਤ ਹੀ ਅਦਬ ਸਤਿਕਾਰ ਨਾਲ ਪਾਏ ਗਏ। ਗੁਰਪੁਰਬ ਦੇ ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ, ਚੌਪਈ ਸਾਹਿਬ ਤੇ ਮੂਲ ਮੰਤਰ ਦੇ ਜਾਪ ਬਹੁਤ ਹੀ ਪਿਆਰ ਨਾਲ ਉਚਾਰੇ ਗਏ, ਜਿਸ ਨਾਲ ਪੂਰਾ ਸਕੂਲ ਮਾਹੌਲ ਗੁਰਬਾਣੀ ਦੇ ਰੰਗ ਵਿਚ ਰੰਗਿਆ ਗਿਆ। ਸਹਿਜ ਪਾਠ ਕਰਨ ਦੀ ਸੇਵਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਸ਼੍ਰੀਮਤੀ ਜੋਗਿੰਦਰ ਕੌਰ ਵਲੋਂ ਸਿਰੋਪਾਓ ਸਾਹਿਬ ਭੇਟ ਕੀਤੇ ਗਏ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਕੌਰ ਵੀ ਉਚੇਚੇ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਬੱਚਿਆਂ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ। ਉਨ੍ਹਾਂ ਕਿਹਾ ਕਿ ਬੱਚੇ ਬਹੁਤ ਹੀ ਵਧੀਆ ਤੇ ਸ਼ਲਾਘਾਯੋਗ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਗੁਰਬਾਣੀ ਤੇ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ।
ਪਿਛਲੀ ਖ਼ਬਰ ਝੋਟਾ ਸੰਘਰਸ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਾਈਵੇਟ ਹਸਪਤਾਲ ਤੇ ਦਵਾਈ ਵਾਲੀਆਂ ਦੁਕਾਨਾਂ ’ਚ ਕੀਤਾ ਡੇਂਗੂ ਸਰਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।