ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਮਨਦੀਪ ਸਿੰਘ ਧਾਲੀਵਾਲ ਤੇ ਜੱਸੀ ਸਹੋਤਾ ਦੀ ਸ਼ਾਨਦਾਰ ਜਿੱਤ ’ਤੇ ਹੈਪੀ ਪੱਡਾ ਵਲੋਂ ਵਧਾਈ
ਘੁਮਾਣ, 25 ਅਕਤੂਬਰ (ਬੰਮਰਾਹ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ 24 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਮੁੱਢਲੇ ਰੁਝਾਨਾਂ ’ਚ ਕੰਜ਼ਰਵੇਟਿਵ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਨ੍ਹਾਂ ਚੋਣਾਂ ’ਚ ਪੰਜਾਬੀ ਮੂਲ ਦੇ ਆਗੂ ਮਨਦੀਪ ਸਿੰਘ ਧਾਲੀਵਾਲ ਤੇ ਜੱਸੀ ਸਹੋਤਾ ਨੇ ਵੀ ਆਪਣੇ ਹਲਕਿਆਂ ਵਿਚ ਮਜ਼ਬੂਤ ਬੜ੍ਹਤ ਹਾਸਲ ਕੀਤੀ ਹੈ ਤੇ ਜਿੱਤ ਦਾ ਝੰਡਾ ਗੱਡਿਆ ਹੈ।
ਕਰਮਵੀਰ ਸਿੰਘ ਹੈਪੀ ਪੱਡਾ ਬ੍ਰਿਟਿਸ਼ ਕੋਲੰਬੀਆ ਤੋਂ ਵਿਧਾਇਕ ਬਣੇ ਮਨਦੀਪ ਸਿੰਘ ਧਾਲੀਵਾਲ ਤੇ ਜੱਸੀ ਸਹੋਤਾ ਨਾਲ ਜਿੱਤ ਉਪਰੰਤ ਵਧਾਈ ਦਿੰਦੇ ਹੋਏ। ਅਜੀਤ ਤਸਵੀਰ
26-10-2026