ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਗੁਰਮਤਿ ਸਮਾਗਮ ਕੱਲ੍ਹ
ਪਠਾਨਕੋਟ, 25 ਅਕਤੂਬਰ (ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਅਕਤੂਬਰ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਪਠਾਨਕੋਟ ਵਿਖੇ ਸ਼ਾਮ 7:30 ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਗਗਨਦੀਪ ਸਿੰਘ ਬਟਾਲਾ ਵਾਲੇ, ਭਾਈ ਹਰਦੇਵ ਸਿੰਘ ਤੇ ਹੋਰ ਪ੍ਰਚਾਰਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।
ਅਜੀਤ ਡੈਸਕ
26-10-2026