27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੱਤਰਕਾਰ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਦੇ ਦੋਸ਼ਾਂ ਹੇਠ ਔਰਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਪੱਤਰਕਾਰ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਦੇ ਦੋਸ਼ਾਂ ਹੇਠ ਇਕ ਔਰਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਸੋਨੂੰ ਸਮਿਆਲ ਪੁੱਤਰ ਦੇਵਰਾਜ ਵਾਸੀ ਬਾਬੋਵਾਲ ਨੇ ਦੱਸਿਆ ਕਿ ਉਹ ਪੱਤਰਕਾਰ ਵਜੋਂ ਕੰਮ ਕਰਦਾ ਹੈ ਤੇ ਕੁਝ ਸਮਾਂ ਪਹਿਲਾਂ ਉਸ ਵਲੋਂ ਇਕ ਮਾਮਲੇ ਨੂੰ ਲੈ ਕੇ ਕੁਝ ਨੌਜਵਾਨਾਂ ਖ਼ਿਲਾਫ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਪਿੰਡ ਅਬੁੱਲਖੈਰ ਦੇ ਇਕ ਨੌਜਵਾਨ ਨੂੰ ਛੱਡ ਕੇ ਬਾਕੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ।

ਅਜੀਤ ਡੈਸਕ 27-10-2026
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਪੱਤਰਕਾਰ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਦੇ ਦੋਸ਼ਾਂ ਹੇਠ ਇਕ ਔਰਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਸੋਨੂੰ ਸਮਿਆਲ ਪੁੱਤਰ ਦੇਵਰਾਜ ਵਾਸੀ ਬਾਬੋਵਾਲ ਨੇ ਦੱਸਿਆ ਕਿ ਉਹ ਪੱਤਰਕਾਰ ਵਜੋਂ ਕੰਮ ਕਰਦਾ ਹੈ ਤੇ ਕੁਝ ਸਮਾਂ ਪਹਿਲਾਂ ਉਸ ਵਲੋਂ ਇਕ ਮਾਮਲੇ ਨੂੰ ਲੈ ਕੇ ਕੁਝ ਨੌਜਵਾਨਾਂ ਖ਼ਿਲਾਫ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ’ਚੋਂ ਪਿੰਡ ਅਬੁੱਲਖੈਰ ਦੇ ਇਕ ਨੌਜਵਾਨ ਨੂੰ ਛੱਡ ਕੇ ਬਾਕੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਆਈ.ਓ ਦਾ ਕਹਿਣਾ ਸੀ ਕਿ ਵਾਰ-ਵਾਰ ਰੇਡ ਕਰਨ ਦੇ ਬਾਵਜੂਦ ਵੀ ਉਕਤ ਅਬੁੱਲਖੈਰ ਦਾ ਨੌਜਵਾਨ ਉਨ੍ਹਾਂ ਦੇ ਕਾਬੂ ਨਹੀਂ ਆ ਰਿਹਾ ਹੈ, ਇਸ ਲਈ ਉਹ ਆਪਣੇ ਪੱਧਰ ’ਤੇ ਪਿੰਡ ’ਚੋਂ ਨੌਜਵਾਨ ਦੀ ਮੌਜੂਦਗੀ ਦਾ ਪਤਾ ਕਰੇ ਅਤੇ ਪੁਲਿਸ ਨੂੰ ਦੱਸੇ ਤਾਂ ਜੋ ਪੁਲਿਸ ਉਕਤ ਨੌਜਵਾਨ ਨੂੰ ਕਾਬੂ ਕਰ ਸਕੇ। ਉਸ ਨੇ ਦੱਸਿਆ ਕਿ ਆਈ.ਓ ਦੇ ਕਹਿਣ ’ਤੇ ਉਹ ਪਿੰਡ ਅੱਬੁਲਖੈਰ ਉਕਤ ਨੌਜਵਾਨ ਦਾ ਪਤਾ ਕਰਨ ਗਿਆ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਹ ਉਕਤ ਨੌਜਵਾਨ ਦਾ ਪਤਾ ਕਰਕੇ ਪੁਲਿਸ ਨੂੰ ਹੀ ਫੋਨ ’ਤੇ ਸੂਚਿਤ ਕਰ ਰਿਹਾ ਸੀ ਕਿ ਇੰਨੇ ਨੂੰ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵਲੋਂ ਕੁਝ ਹੋਰ ਲੋਕਾਂ ਨਾਲ ਮਿਲ ਕੇ ਪਹਿਲਾਂ ਤਾਂ ਗਲੀ ਵਿਚ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਉਸ ਨੂੰ ਘਸੀਟਦੇ ਹੋਏ ਆਪਣੇ ਘਰ ਲੈ ਗਏ। ਉਨ੍ਹਾਂ ਵਲੋਂ ਉਸ ਦਾ ਫੋਨ ਵੀ ਖੋਹ ਕੇ ਅੱਗ ’ਚ ਸਾੜ ਦਿੱਤਾ ਗਿਆ ਅਤੇ ਸਾਰੇ ਸਬੂਤ ਮਿਟਾ ਦਿੱਤੇ ਗਏ। ਇਸ ਤੋਂ ਇਲਾਵਾ ਉਸ ਉੱਪਰ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਤੇ ਉਸ ਦੀ ਇਕ ਵੀਡੀਓ ਬਣਾ ਕੇ ਬਾਅਦ ਵਿਚ ਵਾਇਰਲ ਕੀਤੀ ਗਈ। ਪੁਲਿਸ ਨੂੰ ਦਿੱਤੀ ਗਈ ਇਸ ਸ਼ਿਕਾਇਤ ਦੇ ਅਧਾਰ ’ਤੇ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਉਕਤ ਨੌਜਵਾਨ ਦੇ ਭਰਾ, ਕਰਮੀ, ਆਸ਼ੀਸ਼ ਤੇ ਸ਼ੈਂਕੀ ਨਾਂਅ ਦੇ 4 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪ੍ਰੋਫੈਸਰਾਂ ਨਾਲ ਧੱਕੇਸ਼ਾਹੀ ਵਿਰੁੱਧ ਬੇਰਿੰਗ ਕਾਲਜ ਦੇ ਪ੍ਰਬੰਧਕਾਂ ਵਿਰੁੱਧ ਯੂਨੀਅਨ ਵਲੋਂ ਰੋਸ ਧਰਨਾ 7 ਵੇਂ ਤਨਖ਼ਾਹ ਕਮਿ... ਅਗਲੀ ਖ਼ਬਰ ਵਡਾਲਾ ਗ੍ਰੰਥੀਆਂ ਸਕੂਲ ਨੇ ਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਮਾਰੀ ਬਾਜ਼ੀ, 11 ਸਕੂਲਾਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।