28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ 8.43 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਡੇਰਾ ਬਾਬਾ ਨਾਨਕ, 26 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਚੰਦੂ ਨੰਗਲ ਵਿਖੇ 8. 43 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਰਿਬਨ ਕੱਟ ਕੇ ਤੇ ਪੰਪ ਦਾ ਬਟਨ ਦਬਾਅ ਕੇ ਕੀਤਾ ਗਿਆ।

ਅਜੀਤ ਡੈਸਕ 27-10-2026
ਡੇਰਾ ਬਾਬਾ ਨਾਨਕ, 26 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਚੰਦੂ ਨੰਗਲ ਵਿਖੇ 8.43 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਰਿਬਨ ਕੱਟ ਕੇ ਤੇ ਪੰਪ ਦਾ ਬਟਨ ਦਬਾਅ ਕੇ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਵਾਟਰ ਸਪਲਾਈ ਪ੍ਰੋਜੈਕਟ ਨਾਲ ਡੇਰਾ ਬਾਬਾ ਨਾਨਕ ਤੇ ਨਾਲ ਲਗਦੇ 5 ਪਿੰਡਾਂ ਪੱਖੋਕੇ ਟਾਹਲੀ ਸਾਹਿਬ, ਚੰਦੂ ਨੰਗਲ, ਜੌੜੀਆਂ, ਖਾਸਾਂਵਾਲੀ ਤੇ ਕੋਟ ਦਲਪਤ ਰਾਏ ਆਦਿ ਪਿੰਡਾਂ ਨੂੰ ਪੀਣ ਵਾਸਤੇ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਵਾਟਰ ਸਪਲਾਈ ਪ੍ਰੋਜੈਕਟ ਨਾਲ ਡੇਰਾ ਬਾਬਾ ਨਾਨਕ ਦੇ 1500 ਘਰਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਾਫ ਸੁਥਰੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਤਾਂ ਕਿ ਧਰਤੀ ਹੇਠਲੇ ਇਸ ਕੁਦਰਤੀ ਸੋਮੇ ਨੂੰ ਬਚਾਇਆ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਹਰੂਵਾਲ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਦਿਵਤੇਜ ਵਿਰਦੀ ਐਕਸੀਅਨ ਵਾਟਰ ਸਪਲਾਈ, ਐਸਡੀਓ ਦੁਰਗਾ ਦਾਸ, ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਲਵਪ੍ਰੀਤ ਸਿੰਘ ਪੀਏ, ਐਸਐਸਓ ਅਸ਼ੋਕ ਕੁਮਾਰ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੁਗਨੂੰ, ਕੌਂਸਲਰ ਰਜਤ ਮਰਵਾਹਾ, ਕੌਸਲਰ ਸਤਪਾਲ ਸੌਂਕੀ, ਕੌਂਸਲਰ ਸੁਖਜਿੰਦਰ ਸਿੰਘ, ਬਲਦੇਵ ਰਾਏ ਡਾਇਮੰਡ, ਬਲਕਾਰ ਸਿੰਘ ਘੁੰਮਣ, ਡਾਕਟਰ ਗੁਰਦੇਵ ਸਿੰਘ, ਸੁਧੀਰ ਬੇਦੀ, ਰਿੰਕੂ ਮਰਵਾਹਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੂੰ ਸਿੰਜਾਈ ਲਈ ਥ੍ਰੀ ਫੇਜ਼ ਬਿਜਲੀ ਨਾ ਮਿਲਣ ਕਾਰਨ ਮਚੀ ਹਾਹਾਕਾਰ * ਮਹਿਕਮੇ ਦੇ ਅਧ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਕਾਰਪੋਰੇਟ ਨੀਤੀ ਨੇ ਬਦਲਿਆ ਅਕਾਲੀ ਦਲ ਦਾ ਪੰਥਕ ਸਰੂਪ -ਭਾਈ ਕਰਨੈਲ ਸਿੰਘ ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।