27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਦਿਆਰਥੀਆਂ ਨੇ ਕੇਂਦਰੀ ਯੂਨੀਵਰਸਿਟੀ ਜੰਮੂ ਦੇ ਪੁਲਾੜ ਵਿਗਿਆਨ ਕੇਂਦਰ ਦਾ ਕੀਤਾ ਵਿੱਦਿਅਕ ਦੌਰਾ

ਘਰੋਟਾ 26 ਅਕਤੂਬਰ (ਸੰਜੀਵ ਗੁਪਤਾ)-ਰਾਸ਼ਟਰੀ ਸਿੱਖਿਆ ਨੀਤੀ (ਐਨ. ਈ.

ਵਿੱਦਿਅਕ ਦੌਰੇ ਦੌਰਾਨ ਜਵਾਹਰ ਨਵੋਦਿਆ ਵਿਦਿਆਲੇ ਦੇ ਵਿਦਿਆਰਥੀ । ਤਸਵੀਰ: ਸੰਜੀਵ ਗੁਪਤਾ 27-10-2026
ਘਰੋਟਾ 26 ਅਕਤੂਬਰ (ਸੰਜੀਵ ਗੁਪਤਾ)-ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) 2020 ਤੇ ਪੀ.ਐਮ. ਸ੍ਰੀ ਗਤੀਵਿਧੀਆਂ ਤਹਿਤ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਦੇ ਵਿਦਿਆਰਥੀਆਂ ਵਲੋਂ ਕੇਂਦਰੀ ਯੂਨੀਵਰਸਿਟੀ ਜੰਮੂ ਸਥਿਤ ਸਤਿਸ਼ ਧਵਨ ਸੈਂਟਰ ਫਾਰ ਸਪੇਸ ਸਾਇੰਸਿਜ਼ ਦਾ ਵਿੱਦਿਅਕ ਦੌਰਾ ਕੀਤਾ ਗਿਆ । ਇਸ ਦੌਰੇ ’ਚ ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ, ਰਾਕੇਟ ਤਕਨਾਲੋਜੀ ਤੇ ਆਧੁਨਿਕ ਵਿਗਿਆਨਕ ਖੋਜਾਂ ਬਾਰੇ ਜਾਣੂ ਕਰਵਾਉਣਾ ਤੇ ਉਨ੍ਹਾਂ ਵਿਚ ਵਿਗਿਆਨਕ ਸੋਚ ਤੇ ਨਵੀਨਤਾ ਦੀ ਭਾਵਨਾ ਵਿਕਸਿਤ ਕਰਨਾ ਸੀ । ਇਸ ਦੌਰਾਨ ਵਿਦਿਆਰਥੀਆਂ ਨੇ ਰਾਕੇਟ ਵਿਗਿਆਨ ਤੇ ਪੁਲਾੜ ਖੋਜ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਹਾਸਲ ਕੀਤੀਆਂ । ਇਸ ਤੋਂ ਇਲਾਵਾ ਉਨ੍ਹਾਂ ਨੂੰ ਡਰੋਨ ਤਕਨਾਲੋਜੀ ਦੀ ਕਾਰਜ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ । ਵਿਦਿਆਰਥੀਆਂ ਲਈ ਲਾਈਵ ਸੈਟੇਲਾਈਟ ਡਾਟਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਦੇਖਣਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ । ਇਸ ਨਾਲ ਉਨ੍ਹਾਂ ਨੂੰ ਪੁਲਾੜ ਵਿਗਿਆਨ ਦੇ ਵਿਹਾਰਕ ਪਹਿਲੂਆਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ । ਇਸ ਵਿੱਦਿਅਕ ਦੌਰੇ ਨੇ ਵਿਦਿਆਰਥੀਆਂ ਨੂੰ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਉੱਚ ਸਿੱਖਿਆ ਦੇ ਮੌਕਿਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ । ਸਕੂਲ ਦੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਨੇ ਕਿਹਾ ਕਿ ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਗਿਆਨਵਰਧਕ, ਪ੍ਰੇਰਨਾਦਾਇਕ ਤੇ ਆਨੰਦਮਈ ਰਿਹਾ । ਇਸ ਨੇ ਜਮਾਤ ’ਚ ਹਾਸਲ ਕੀਤੇ ਗਿਆਨ ਨੂੰ ਵਿਹਾਰਕ ਤਜਰਬਿਆਂ ਨਾਲ ਜੋੜਨ ਦੇ ਨਾਲ-ਨਾਲ ਵਿਦਿਆਰਥੀਆਂ ’ਚ ਵਿਗਿਆਨਕ ਸੋਚ, ਜੁਗਿਆਸਾ ਤੇ ਉੱਚ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ।
ਪਿਛਲੀ ਖ਼ਬਰ ਹਿੰਦੂ ਕੋ-ਆਪ੍ਰੇਟਿਵ ਬੈਂਕ ਦੇ ਸ਼ਤਾਬਦੀ ਸਮਾਗਮ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਸੱਦਾ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।