27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਯੂਥ ਅਕਾਲੀ ਦਲ ਪਠਾਨਕੋਟ ਦਾ ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਜਸਪ੍ਰੀਤ ਸਿੰਘ ਰਾਣਾ ਦਾ ਵਪਾਰ ਮੰਡਲ ਪਠਾਨਕੋਟ ਵਲੋਂ ਸਨਮਾਨ

ਪਠਾਨਕੋਟ, 26 ਅਕਤੂਬਰ (ਸੰਧੂ/ਵਿਨੋਦ)-ਪਠਾਨਕੋਟ ਵਪਾਰ ਮੰਡਲ ਵਲੋਂ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਸੰਸਥਾਪਕ ਪ੍ਰਧਾਨ ਐਸ.ਐਸ. ਬਾਵਾ, ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਹੋਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰ: ਸੰਧੂ 27-10-2026
ਪਠਾਨਕੋਟ, 26 ਅਕਤੂਬਰ (ਸੰਧੂ/ਵਿਨੋਦ)-ਪਠਾਨਕੋਟ ਵਪਾਰ ਮੰਡਲ ਵਲੋਂ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਸਮਾਗਮ ’ਚ ਵਪਾਰ ਮੰਡਲ ਦੇ ਸੰਸਥਾਪਕ ਪ੍ਰਧਾਨ ਐਸ. ਐਸ. ਬਾਵਾ, ਚੇਅਰਮੈਨ ਅਨਿਲ ਮਹਾਜਨ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਤੇ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਪਠਾਨਕੋਟ ਵਪਾਰ ਮੰਡਲ ਦੇ ਅਹੁਦੇਦਾਰਾਂ ਵਲੋਂ ਜਸਪ੍ਰੀਤ ਸਿੰਘ ਰਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ ਹੋਣ ’ਤੇ ਸਿਰੋਪਾਓ ਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਹਾਜ਼ਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਨਾਲ ਲੈ ਕੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣਗੇ । ਇਸ ਮੌਕੇ ਜਸਪ੍ਰੀਤ ਸਿੰਘ ਰਾਣਾ ਨੇ ਵਪਾਰ ਮੰਡਲ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਪੀ.ਆਰ.ਓ. ਨਾਰਾਇਣਦੀਪ ਸਿੰਘ, ਯੂਥ ਅਕਾਲੀ ਦਲ ਪੰਜਾਬ ਦੇ ਜਰਨਲ ਸਕੱਤਰ ਦਵਿੰਦਰ ਸਿੰਘ ਮੰਗਾ, ਅਮਰਜੋਤ ਸਿੰਘ, ਯੂਥ ਅਕਾਲੀ ਆਗੂ ਦਿਵਯਮ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ ।
ਪਿਛਲੀ ਖ਼ਬਰ ਵਾਲਮੀਕਿ ਜੀਵਨ ਜੋਤ ਸਭਾ ਵਲੋਂ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਭੋਆ ਵਿਧਾਨ ਸਭਾ ’ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।