29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਣਾ ਸਵਰਾਜ ਸਕੂਲ ਦੇ ਹਰਸ਼ਦੀਪ ਸਿੰਘ ਨੇ ਸੂਬਾ ਪੱਧਰ ’ਤੇ ਮੱਲਾਂ ਮਾਰੀਆਂ

ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ, ਲੇਹਲ ਧਾਰੀਵਾਲ ਦੇ ਹੋਣਹਾਰ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੇ ਅੰਡਰ-14 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧ ’ਚ ਸਕੂਲ ਦੇ ਚੇਅਰਮੈਨ ਡਾ.

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਧਾਰੀਵਾਲ ਦਾ ਖਿਡਾਰੀ ਹਰਸ਼ਦੀਪ ਸਿੰਘ ਸੂਬਾ ਪੱਧਰੀ ਤਮਗੇ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ 28-10-2026
ਧਾਰੀਵਾਲ, 27 ਅਕਤੂਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ, ਲੇਹਲ ਧਾਰੀਵਾਲ ਦੇ ਹੋਣਹਾਰ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੇ ਅੰਡਰ-14 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧ ’ਚ ਸਕੂਲ ਦੇ ਚੇਅਰਮੈਨ ਡਾ. ਐੱਸ.ਐੱਸ. ਛੀਨਾ ਨੇ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਨਾਲ ਹਰਸ਼ਦੀਪ ਸਿੰਘ ਨੇ ਸਾਬਤ ਕਰ ਦਿੱਤਾ ਕਿ ਖੇਡਾਂ ਸਿਰਫ਼ ਤਮਗੇ ਜਿੱਤਣ ਦਾ ਸਾਧਨ ਹੀ ਨਹੀਂ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਹੌਂਸਲੇ ਤੇ ਮਜ਼ਬੂਤ ਇਰਾਦਿਆਂ ਦੀ ਪਛਾਣ ਵੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਸ ਦੀ ਇਸ ਸਫ਼ਲਤਾ ਨੇ ਸਕੂਲ ਦੇ ਖੇਡ ਖੇਤਰ ’ਚ ਇਕ ਹੋਰ ਸੁਨਹਿਰੀ ਅਧਿਆਇ ਜੋੜ ਦਿੱਤਾ ਹੈ। ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਸੋਹਲ ਨੇ ਹਰਸ਼ਦੀਪ ਸਿੰਘ ਦੀ ਵਿਸ਼ੇਸ਼ ਤੌਰ ’ਤੇ ਹੌਂਸਲਾ-ਅਫ਼ਜ਼ਾਈ ਕਰਦਿਆਂ ਉਸ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਜਤਿੰਦਰ ਕੌਰ ਸੋਹਲ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਅੰਦਰ ਛੁਪੀ ਹਰ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿਚ ਕਾਮਯਾਬ ਬਣਾਉਣਾ ਹੈ।
ਪਿਛਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖਲਿਆਂ ਦੀ ਆਖਰੀ ਮਿਤੀ 30 ਅਕਤੂਬਰ-ਪ੍ਰਿੰ. ਬੱਲ ਕਿਹਾ, ਸਾਰੇ ਕੋਰਸ... ਅਗਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਰਨਾ ਦਾ ਸਰੋਤ- ਅਮਨਦੀਪ ਜੈਂਤੀਪੁਰ ਭਗਵਾਨ ਸ੍ਰੀ ਵਾਲਮੀਕਿ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।