ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ ਵਿਖੇ ਲਗਾਇਆ ਜਾਵੇਗਾ ਪੱਕਾ ਮੋਰਚਾ-ਗੁਰਨਾਮ ਸੈਣੀ
ਸ਼ਾਹਪੁਰ ਕੰਢੀ, 28 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪਿਛਲੇ ਲੰਬੇ ਸਮੇਂ ਤੋਂ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਕਰਮਚਾਰੀ ਪੈਨਸ਼ਨਰ ਸਾਂਝਾ ਮੰਚ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਗੁਰਨਾਮ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ।
ਅਜੀਤ ਡੈਸਕ
29-10-2026