30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਠਾਨਕੋਟ ’ਚ 38 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡੇ

ਪਠਾਨਕੋਟ, 29 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸ਼ਹਿਰ ਪਠਾਨਕੋਟ ਦੇ ਸ਼ਿਮਲਾ ਪਹਾੜੀ ਸਥਿਤ ਪੀ. ਡਬਲਯੂ.

ਮਹਿੰਦੀ ਲਗਾਉਂਦੇ ਹੋਏ ਮਹਿੰਦੀ ਕਲਾਕਾਰ। ਤਸਵੀਰ: ਰਣਜੀਤ ਸਿੰਘ 30-10-2026
ਪਠਾਨਕੋਟ, 29 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸ਼ਹਿਰ ਪਠਾਨਕੋਟ ਦੇ ਸ਼ਿਮਲਾ ਪਹਾੜੀ ਸਥਿਤ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਹਲਕਾ ਇੰਚਾਰਜ ਰੋਹਿਤ ਸਿਆਲ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਪਠਾਨਕੋਟ ਸ਼ਹਿਰ ਦੇ ਲਗਭਗ 38 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡੇ ਗਏ । ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਮੁਹੱਈਆ ਕਰਵਾਏ ਗਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਯੋਗ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ । ਰੋਹਿਤ ਸਿਆਲ ਨੇ ਨਵੇਂ ਨਿਯੁਕਤ ਕੀਤੇ ਗਏ ਸਾਰੇ ਰਾਸ਼ਨ ਡਿਪੂ ਹੋਲਡਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿਚ ਰਾਸ਼ਨ ਡਿਪੂ ਹੋਲਡਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ । ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਰਿਸ਼ੀ ਰਾਜ ਮਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਠਾਨਕੋਟ ਸ਼ਹਿਰ ਦੇ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡੇ ਗਏ ਹਨ । ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਤੋਂ ਪਹਿਲਾਂ ਭੋਆ ਵਿਧਾਨ ਸਭਾ ਹਲਕੇ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸੁਜਾਨਪੁਰ ਵਿਧਾਨ ਸਭਾ ਹਲਕੇ ਵਿਚ ਹਲਕਾ ਇੰਚਾਰਜ ਸਵਰਨ ਸਲਾਰੀਆ ਵਲੋਂ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡੇ ਜਾ ਚੁੱਕੇ ਹਨ । ਇਸੇ ਲੜੀ ਤਹਿਤ ਹੁਣ ਪਠਾਨਕੋਟ ਸ਼ਹਿਰ ਦੇ ਨੌਜਵਾਨਾਂ ਨੂੰ ਵੀ ਲਾਇਸੈਂਸ ਪ੍ਰਦਾਨ ਕੀਤੇ ਗਏ ਹਨ । ਸਮਾਗਮ ਦੌਰਾਨ ਹਲਕਾ ਇੰਚਾਰਜ ਰੋਹਿਤ ਸਿਆਲ, ਨਤਿੰਦਰ ਸਿੰਘ, ਡੀ.ਐਫ.ਐਸ.ਸੀ. ਰਿਸ਼ੀ ਰਾਜ ਮਹਿਰਾ, ਏ.ਐਫ.ਐਸ.ਓ. ਅਜੇ ਪ੍ਰਿੰਜਾ, ਇੰਸਪੈਕਟਰ ਤਰੁਣ ਗੁਪਤਾ, ਇੰਸਪੈਕਟਰ ਰਵਿੰਦਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ ਅਗਲੀ ਖ਼ਬਰ ਕਰਮਚਾਰੀਆਂ ਦੀ ਸਮੱਸਿਆ ਨੂੰ ਲੈ ਕੇ ਯੂਨੀਅਨ ਦਾ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।