31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

‘ ਆਪ’ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਮੀਟਿੰਗ

ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨਾ ਅਤੇ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸੀ।

ਅਜੀਤ ਡੈਸਕ 31-10-2026
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨਾ ਅਤੇ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਇਸ ਮੌਕੇ ਸਾਰੇ ਚੇਅਰਮੈਨਾਂ ਨੇ ਆਪਣੇ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦੇ ਸਾਂਝੇ ਕੀਤੇ। ਮਨਦੀਪ ਸਿੰਘ ਗਿੱਲ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਵਾਉਣ ਤੇ ਹਰ ਸੰਭਵ ਯਤਨ ਕਰਕੇ ਮਸਲਿਆਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸਾਰੇ ਸਾਥੀ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਤੇ ਸਮਰਪਣ ਨਾਲ ਕੰਮ ਕਰਨ ਲਈ ਤਿਆਰ ਹਨ। ਪਾਰਟੀ ਦੀ ਮਜ਼ਬੂਤੀ ਲਈ ਆਪਸੀ ਤਾਲਮੇਲ, ਇਕਜੁੱਟਤਾ ਅਤੇ ਲਗਾਤਾਰ ਲੋਕ ਸੰਪਰਕ ਬੇਹੱਦ ਜ਼ਰੂਰੀ ਹਨ। ਇਸ ਮੌਕੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨੇ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਧੰਨਵਾਦ ਕੀਤਾ। ਅੰਤ ’ਚ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਹੋਰ ਵਿਸਥਾਰ ਕੀਤਾ ਜਾ ਸਕੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਮਜ਼ਬੂਤ ਆਧਾਰ ਤਿਆਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ’ਤੇ 2 ਨਵੰਬਰ ਨੂੰ ਬਟਾਲਾ ਵਿਖੇ ਉਪਲਬਧ ਅਗਲੀ ਖ਼ਬਰ ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।