ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਲੋਕਾਂ ਨੂੰ ਗੁੰਮਰਾਹ ਕਰਨ ਤੱਕ ਸੀਮਤ-ਰੰਧਾਵਾ
ਕੋਟਲੀ ਸੂਰਤ ਮੱਲ੍ਹੀ, 30 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸ਼ਰੇਆਮ ਵਿਕਰੀ ਕਰਕੇ ਪੰਜਾਬ ਦੇ ਕਈ ਘਰਾਂ ਨੂੰ ਤਾਲੇ ਲੱਗ ਗਏ ਹਨ ਤੇ ਕਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਏ ਹਨ, ਜਿਸ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸ਼ਰੇਆਮ ਵਿਕ ਰਹੇ ਹਨ, ਪਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ’ਚ ਲੱਗੀ ਹੋਈ ਹੈ।
ਕੋਟਲੀ ਸੂਰਤ ਮੱਲ੍ਹੀ, 30 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸ਼ਰੇਆਮ ਵਿਕਰੀ ਕਰਕੇ ਪੰਜਾਬ ਦੇ ਕਈ ਘਰਾਂ ਨੂੰ ਤਾਲੇ ਲੱਗ ਗਏ ਹਨ ਤੇ ਕਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਏ ਹਨ, ਜਿਸ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸ਼ਰੇਆਮ ਵਿਕ ਰਹੇ ਹਨ, ਪਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਠੁੱਸ ਰਹੀ ਹੈ, ਜਿਹੜੇ ਚਾਅ ਨਾਲ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂਅ ’ਤੇ ਇਨ੍ਹਾਂ ਨੂੰ ਵੋਟ ਪਾਏ ਸਨ, ਉਹ ਬਹੁਤ ਨਿਰਾਸ਼ ਹਨ ਤੇ ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ’ਚ ਦੇਣ ਲਈ ਲੋਕ ਬਹੁਤ ਉਤਾਵਲੇ ਹਨ। ਸ: ਰੰਧਾਵਾ ਨੇ ਕਿਹਾ ਕਿ ਇਸ ਸਰਕਾਰ ਨੇ ਕਿਸੇ ਦਾ ਕੁਝ ਨਹੀਂ ਸਵਾਰਿਆ, ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਤੇ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਕੱਟ ਲਗਾ ਕੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਿੰਡਾਂ ਦੇ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਨਸ਼ਿਆ ਤੇ ਗੁੰਡਾਗਰਦੀ ਦਾ ਬੋਲਬਾਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਚਾਲਾਂ ਤੋਂ ਜਾਗਰੂਕ ਹੋ ਚੁੱਕੇ ਹਨ ਤੇ ਵਿਧਾਨ ਸਭਾ ਚੋਣਾਂ ’ਚ ਇਨ੍ਹਾਂ ਨੂੰ ਮੂੰਹਤੋੜ ਜਵਾਬ ਦੇਣ ਲਈ ਬੜੀ ਬੇਸਬਰੀ ਨਾਲ ਚੋਣਾ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਗੁਰਮੇਜ਼ ਸਿੰਘ ਭੱਟੀ ਦਰਗਾਬਾਦ, ਸਵਿੰਦਰ ਸਿੰਘ ਭੰਮਰਾ ਮੈਂਬਰ ਪ੍ਰਦੇਸ਼ ਕਾਂਗਰਸ ਕਮੇਟੀ, ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਹਰਦੇਵ ਸਿੰਘ ਭੰਮਰਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਤਨਾਮ ਸਿੰਘ ਡੀ.ਸੀ. ਸ਼ਿਕਾਰ, ਸਰਪੰਚ ਬਿਕਰਮਜੀਤ ਸਿੰਘ ਬਿੱਕਾ, ਸੈਮ ਦੋਲੋਵਾਲ, ਕੁਲਵਿੰਦਰ ਸਿੰਘ ਬਰਿਆਰ, ਦੀਦਾਰ ਸਿੰਘ ਦੋਲੋਵਾਲ, ਮਲਕੀਤ ਸਿੰਘ ਮੰਨਾ ਨਾਗਰਾ, ਜਸਬੀਰ ਸਿੰਘ ਡੇਰਾ ਪਠਾਣਾ, ਲੁਭਾਇਆ ਮਸੀਹ ਡੇਰਾ ਪਠਾਣਾ, ਸਾਬਕਾ ਸਰਪੰਚ ਲਖਬੀਰ ਸਿੰਘ ਲੱਡੂ ਢੇਸੀਆਂ, ਹਰਜਿੰਦਰ ਕੌਰ ਨਬੀਨਗਰ, ਸੁਖਚਰਨ ਸਿੰਘ ਦਰਗਾਬਾਦ, ਸੂਬੇਦਾਰ ਅਵਤਾਰ ਸਿੰਘ ਮੁਨਣਾਵਾਲੇ ਡੇਰਾ ਪਠਾਣਾ, ਪਲਵਿੰਦਰ ਸਿੰਘ ਧਾਲੀਵਾਲ, ਰਜਿੰਦਰ ਸਿੰਘ ਸਾਹਸਮਸ, ਕਸਮੀਰ ਸਿੰਘ ਅਲੀਨੰਗਲ, ਹਰਿੰਦਰ ਸਿੰਘ ਰਣਸੀਕਾ ਤੱਲਾ, ਕੁਲਵੰਤ ਸਿੰਘ ਰਾਏਚੱਕ, ਸਰਪੰਚ ਹਰਿੰਦਰ ਸਿੰਘ ਦੇਹੜ, ਡਾ. ਗੁਰਮੇਜ਼ ਸਿੰਘ, ਸੁਖਦੇਵ ਸਿੰਘ ਵੜੈਚ, ਸਰਪੰਚ ਸੁਰਜੀਤ ਸਿੰਘ, ਸੁਖਜਿੰਦਰ ਸਿੰਘ ਗੁੱਜਰ, ਸੁਰਜੀਤ ਸਿੰਘ ਮਹਾਲ ਨੰਗਲ, ਨੰਬਰਦਾਰ ਬਲਬੀਰ ਸਿੰਘ ਗਾਜੀਨੰਗਲ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ।