ਗੌਤਮ ਸੇਠ ਗੁੱਡੂ ਨੇ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਬਟਾਲਾ, 30 ਅਕਤੂਬਰ (ਸਤਿੰਦਰ ਸਿੰਘ)-ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਅਹਿਮ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਸ: ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਗੌਤਮ ਸੇਠ ਗੁੱਡੂ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ
31-10-2026