ਜਨਹਿੱਤ ਦੇ ਫ਼ੈਸਲਿਆਂ ਨਾਲ ਲੋਕਾਂ ਦਾ ਭਰੋਸਾ ਜਿੱਤ ਰਹੀ ਮਾਨ ਸਰਕਾਰ-ਸਮੀਰ ਸ਼ਾਰਦਾ
ਪਠਾਨਕੋਟ, 30 ਅਕਤੂਬਰ (ਸੁਮਿਤ)-ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਫਿਰ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ । ਇਹ ਦਾਅਵਾ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ ਨੇ ਕੀਤਾ ।
ਮੁੱਖ ਮੰਤਰੀ ਭਗਵੰਤ ਮਾਨ ਤੇ ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਸਮੀਰ ਸ਼ਾਰਦਾ।
31-10-2026