ਵਿਧਾਨ ਸਭਾ ਹਲਕਾ ਭੋਆ ਦੀਆਂ ਅਧੂਰੀਆਂ ਸੜਕਾਂ ਦਾ ਨਿਰਮਾਣ ਜਲਦ ਹੋਵੇਗਾ ਮੁਕੰਮਲ-ਲਾਲ ਚੰਦ ਕਟਾਰੂਚੱਕ
* ਕੈਬਨਿਟ ਮੰਤਰੀ ਨੇ ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 30 ਅਕਤੂਬਰ (ਵਿਨੋਦ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਅੰਦਰ ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੇ ਅਧੀਨ ਆਉਂਦੀਆਂ ਅਧੂਰੀਆਂ ਤੇ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸੜਕਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਲੁਬਾਣਾ, ਐਸ.
ਪਠਾਨਕੋਟ, 30 ਅਕਤੂਬਰ (ਵਿਨੋਦ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਨ ਸਭਾ ਹਲਕਾ ਭੋਆ ਅੰਦਰ ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੇ ਅਧੀਨ ਆਉਂਦੀਆਂ ਅਧੂਰੀਆਂ ਤੇ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸੜਕਾਂ ਨੂੰ ਮੁਕੰਮਲ ਕਰਵਾਉਣ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਲੁਬਾਣਾ, ਐਸ.ਡੀ.ਐਮ. ਪਠਾਨਕੋਟ ਸਮਨਦੀਪ ਸਿੰਘ ਮਾਨ, ਬਾਰਡਰ ਰੋਡ ਆਰਗੇਨਾਈਜ਼ੇਸ਼ਨ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ । ਮੀਟਿੰਗ ਦੌਰਾਨ ਹਲਕਾ ਭੋਆ ਦੀਆਂ ਉਨ੍ਹਾਂ ਸੜਕਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜੋ ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੇ ਅਧੀਨ ਆਉਂਦੀਆਂ ਹਨ ਤੇ ਵੱਖ-ਵੱਖ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਅਧੂਰੀਆਂ ਪਈਆਂ ਹਨ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭੋਆ ਵਿਚ ਵੀ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਲੰਮੇ ਸਮੇਂ ਤੋਂ ਅਧੂਰੀਆਂ ਪਈਆਂ ਸੜਕਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ । ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਅੱਜ ਬਾਰਡਰ ਰੋਡ ਆਰਗੇਨਾਈਜ਼ੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਤਾਰਾਗੜ੍ਹ ਵਿਖੇ ਐਸ.ਬੀ.ਆਈ. ਬੈਂਕ ਦੇ ਨਜ਼ਦੀਕ, ਕੋਲੀਆਂ ਅੱਡੇ ਵਿਖੇ ਕਥਲੌਰ ਪੁਲ ਦੇ ਨਜ਼ਦੀਕ, ਕਥਲੌਰ ਪੁਲਿਸ ਚੌਕੀ ਦੇ ਨਜ਼ਦੀਕ, ਨਰੋਟ ਜੈਮਲ ਸਿੰਘ ਰੋਡ ਦੇ ਸ਼ੁਰੂਆਤੀ ਪੁਆਇੰਟ ਤੇ ਫਰਨੀਚਰ ਦੀਆਂ ਦੁਕਾਨਾਂ ਦੇ ਨਜ਼ਦੀਕ ਸੜਕਾਂ ਦੇ ਅਧੂਰੇ ਹਿੱਸਿਆਂ ਦੇ ਨਿਰਮਾਣ ਸਬੰਧੀ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ ਹੈ । ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਪਰੋਕਤ ਸਾਰੇ ਸਥਾਨਾਂ ਦਾ ਤੁਰੰਤ ਦੌਰਾ ਕਰਕੇ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ, ਤਾਂ ਜੋ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।