31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

4161 ਕਾਡਰ ਦੇ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਖ਼ਿਲਾਫ਼ ਪਠਾਨਕੋਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪਠਾਨਕੋਟ, 30 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ 4161 ਮਾਸਟਰ ਕਾਡਰ ਭਰਤੀ ਤਹਿਤ ਕੰਮ ਕਰ ਰਹੇ 253 ਅਧਿਆਪਕਾਂ ਨੂੰ ਨੌਕਰੀ ਤੋਂ ਟਰਮੀਨੇਟ (ਬਰਖ਼ਾਸਤ) ਕਰਨ ਦੇ ਲੋਕ-ਵਿਰੋਧੀ ਫ਼ੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਪਠਾਨਕੋਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਰੋਸ ਪ੍ਰਦਰਸ਼ਨ ਦੀ ਅਗਵਾਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਭਾਸ਼ ਚੰਦਰ, ਜਨਰਲ ਸਕੱਤਰ ਅੰਮ੍ਰਿਤਪਾਲ, ਮਾਸਟਰ ਕੇਡਰ ਯੂਨੀਅਨ ਤੋਂ ਪਵਨ ਕੁਮਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਸੀਨੀਅਰ ਮੀਤ ਪ੍ਰਧਾਨ ਰਜਨੀਸ਼ ਕੁਮਾਰ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ ।

ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਵਿਨੋਦ)-ਪੰਜਾਬ ਸਰਕਾਰ ਵਲੋਂ 4161 ਮਾਸਟਰ ਕਾਡਰ ਭਰਤੀ ਤਹਿਤ ਕੰਮ ਕਰ ਰਹੇ 253 ਅਧਿਆਪਕਾਂ ਨੂੰ ਨੌਕਰੀ ਤੋਂ ਟਰਮੀਨੇਟ (ਬਰਖ਼ਾਸਤ) ਕਰਨ ਦੇ ਲੋਕ-ਵਿਰੋਧੀ ਫ਼ੈਸਲੇ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਪਠਾਨਕੋਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ । ਰੋਸ ਪ੍ਰਦਰਸ਼ਨ ਦੀ ਅਗਵਾਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਭਾਸ਼ ਚੰਦਰ, ਜਨਰਲ ਸਕੱਤਰ ਅੰਮ੍ਰਿਤਪਾਲ, ਮਾਸਟਰ ਕੇਡਰ ਯੂਨੀਅਨ ਤੋਂ ਪਵਨ ਕੁਮਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਸੀਨੀਅਰ ਮੀਤ ਪ੍ਰਧਾਨ ਰਜਨੀਸ਼ ਕੁਮਾਰ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ । ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਗ਼ਰੀਬਾਂ ਤੇ ਮੁਲਾਜ਼ਮਾਂ ਦੇ ਹੱਕ ਵਿਚ ‘ਹਰਾ ਪੈੱਨ’ ਚਲਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਉਹੀ ਹਰਾ ਪੈਨ ਰੁਜ਼ਗਾਰ ਖੋਹਣ ਲਈ ਚੱਲ ਰਿਹਾ ਹੈ । ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਸਕੂਲਾਂ ਵਿਚ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ 253 ਅਧਿਆਪਕਾਂ ਨੂੰ ਬਿਨਾਂ ਵਜ੍ਹਾ ਨੌਕਰੀ ਤੋਂ ਕੱਢ ਕੇ ਸਰਕਾਰ ਨੇ ਉਨ੍ਹਾਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਦਿੱਤਾ ਹੈ, ਜੋ ਕਿ ਅਧਿਆਪਕ ਵਰਗ ਨਾਲ ਘੋਰ ਬੇਇਨਸਾਫ਼ੀ ਅਤੇ ਜ਼ੁਲਮ ਹੈ । ਆਗੂਆਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਗ਼ਲਤ ਫ਼ੈਸਲੇ ’ਤੇ ਤੁਰੰਤ ਪੁਨਰ ਵਿਚਾਰ ਕੀਤਾ ਜਾਵੇ ਅਤੇ ਬਰਖ਼ਾਸਤ ਕੀਤੇ ਗਏ ਸਮੂਹ ਅਧਿਆਪਕਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਜਲਦ ਵਾਪਸ ਨਾ ਲਿਆ, ਤਾਂ ਪੰਜਾਬ ਭਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਇਕ ਵੱਡਾ ਅਤੇ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੀਆਂ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਰੋਸ ਮੁਜ਼ਾਹਰੇ ’ਚ ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਮਨਜੀਤ ਸਿੰਘ, ਸੁਭਾਸ਼ ਚੰਦਰ, 4161 ਯੂਨੀਅਨ ਤੋਂ ਸੁਰੇਸ਼ ਕੁਮਾਰ, ਜੀ.ਟੀ.ਯੂ. ਬਲਾਕ ਪ੍ਰਧਾਨ ਰਾਜੇਸ਼ ਰਿਹਾਨ, ਰਾਮਦਾਸ, ਕਸ਼ਮੀਰ ਚੰਦ, ਰਾਜੇਸ਼ ਖੰਨਾ, ਲਲਿਤ ਤ੍ਰਹਿਣ, ਲਕਸ਼ਮੀਕਾਂਤ, ਰਣਜੋਧ ਸਿੰਘ ਅਤੇ ਕੁਲਦੀਪ ਕੁਮਾਰ ਅਧਿਆਪਕ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ 4 ਦੀ ਸੰਗਰੂਰ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਾਂਗਰਸੀ ਆਗੂਆਂ ਨਾਲ ਵਿਧਾਇਕ ਪਵਨ ਆਦੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਭਾਜਪਾ ਨਾਰਥ ਮੰਡਲ ਦੀ ਕਾਰਜਸਮਿਤੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।