01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁੱਡਵਿਲ ਸਕੂਲ ’ਚ ‘ਰਾਸ਼ਟਰੀ ਏਕਤਾ ਦਿਵਸ’ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ. ਬੀ.

ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਈ.) ਢਡਿਆਲਾ ਨੱਤ ਦੀ ਕਲੱਬ ‘ਏਕ ਭਾਰਤ ਸ੍ਰੇਸ਼ਟ ਭਾਰਤ’ ਵਲੋਂ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਭਾਰਤ ਦੇ ਲੋਹ ਪੁਰਸ਼ ਸ: ਵੱਲਭ ਭਾਈ ਪਟੇਲ ਦੇ ਜਨਮ ਦਿਵਸ ਦੀ ਯਾਦ ਵਿਚ ਪ੍ਰੋਗਰਾਮ ਕਰਵਾਇਆ। ਇਸ ਮੌਕੇ ਕਲੱਬ ਦੇ ਇੰਚਾਰਜ ਅਧਿਆਪਕ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਦਿਨ ਭਾਰਤ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਇਸ ਮੌਕੇ ਸੀਨੀਅਰ ਕਲਾਸਾਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਰਸਿਮਰਨਪ੍ਰੀਤ ਕੌਰ 8ਵੀਂ ਜਮਾਤ, ਭਵਨੀਤ ਕੌਰ 9ਵੀਂ, ਪ੍ਰਭਦੀਪ ਕੌਰ ਕਲਾਸ 9ਵੀਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਵਲੋਂ ਸਮੂਹਿਕ ਏਕਤਾ ਨੂੰ ਦਰਸਾਉਂਦਾ ਚਿੰਨ ਬਣਾ ਕੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ। ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਵਲੋਂ ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਭਰਪੂਰ ਸ਼ਾਲਾਘਾ ਕੀਤੀ। ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।