01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਮਨਬੀਰ ਸਿੰਘ ਗੁਰਾਇਆ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬ ਦੇ ਨੌਜਵਾਨ ਆਗੂ ਇੰਜੀ. ਅਮਨਬੀਰ ਸਿੰਘ ਗੁਰਾਇਆ ਨੇ ਹਲਕਾ ਬਟਾਲਾ ਦੇ ਇੰਚਾਰਜ ਸ੍ਰੀ ਨਰੇਸ਼ ਮਹਾਜਨ ਅਤੇ ਗੁਰਦਾਸਪੁਰ ਦੇ ਸਾ.

ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੌਰਾਨ ਅਮਨਬੀਰ ਸਿੰਘ ਗੁਰਾਇਆ, ਨਾਲ ਨਰੇਸ਼ ਮਹਾਜਨ ਅਤੇ ਗੁਰਬਚਨ ਸਿੰਘ ਬੱਬੇਹਾਲੀ। ਅਜੀਤ ਤਸਵੀਰ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬ ਦੇ ਨੌਜਵਾਨ ਆਗੂ ਇੰਜੀ. ਅਮਨਬੀਰ ਸਿੰਘ ਗੁਰਾਇਆ ਨੇ ਹਲਕਾ ਬਟਾਲਾ ਦੇ ਇੰਚਾਰਜ ਸ੍ਰੀ ਨਰੇਸ਼ ਮਹਾਜਨ ਅਤੇ ਗੁਰਦਾਸਪੁਰ ਦੇ ਸਾ. ਵਿਧਾਇਕ ਸ: ਗੁਰਬਚਨ ਸਿੰਘ ਬੱਬੇਹਾਲੀ ਸਮੇਤ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ: ਅਮਨਬੀਰ ਸਿੰਘ ਗੁਰਾਇਆ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਨੂੰ ਬਟਾਲਾ ਦਾ ਸ਼ਹਿਰੀ ਪ੍ਰਧਾਨ ਬਣਾਉਣ ’ਤੇ ਧੰਨਵਾਦ ਕੀਤਾ। ਮੁਲਾਕਾਤ ਉਪਰੰਤ ਅਮਨਬੀਰ ਸਿੰਘ ਗੁਰਾਇਆ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਨੂੰ ਥਾਪੜਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਿਹਾ। ਇਸ ਮੌਕੇ ਸ: ਅਮਨਬੀਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜੋ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦੀ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੀਨੀਅਰ ਲੀਡਰਸ਼ਿਪ ਵਲੋਂ ਪਾਏ ਗਏ ਸਿਰੋਪਾਓ ਦਾ ਸਤਿਕਾਰ ਕਰਦਿਆਂ ਪਾਰਟੀ ਨੂੰ ਜ਼ਿਲ੍ਹੇ ਅੰਦਰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।
ਪਿਛਲੀ ਖ਼ਬਰ ਰਮਨ ਬਹਿਲ ਨੇ ਪਿੰਡ ਚੌੜ ਸਿੱਧਵਾਂ ਵਿਖੇ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕਰਵਾਇਆ ਹੱਲ ਅਗਲੀ ਖ਼ਬਰ ਪ੍ਰੇਮ ਪਬਲਿਕ ਸਕੂਲ ’ਚ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।