01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਜੀਲੈਂਸ ਵਿਭਾਗ ਨੇ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 31 ਅਕਤੂਬਰ (ਹੀਰਾ ਸਿੰਘ ਮਾਂਗਟ) ਅੱਜ ਵਿਜੀਲੈਂਸ ਵਿਭਾਗ ਦੇ ਗੁਰਦਾਸਪੁਰ ਯੂਨਿਟ ਵੱਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਤਹਿਸੀਲ ਕੰਪਲੈਕਸ ਵਿਖੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਮੁਲਾਜ਼ਮਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ। ਇਸ ਸੈਮੀਨਾਰ ਮੌਕੇ ਵਿਜੀਲੈਂਸ ਵਿਭਾਗ ਦੇ ਡੀਐਸਪੀ ਸਰਨਜੀਤ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਭਿੰਡਰ ਵੱਲੋਂ ਲੋਕਾਂ ਨੂੰ ਭਰਿਸ਼ਟਾਚਾਰ ਰੋਕਣ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 01-11-2026
ਡੇਰਾ ਬਾਬਾ ਨਾਨਕ, 31 ਅਕਤੂਬਰ (ਹੀਰਾ ਸਿੰਘ ਮਾਂਗਟ) ਅੱਜ ਵਿਜੀਲੈਂਸ ਵਿਭਾਗ ਦੇ ਗੁਰਦਾਸਪੁਰ ਯੂਨਿਟ ਵੱਲੋਂ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਤਹਿਸੀਲ ਕੰਪਲੈਕਸ ਵਿਖੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਮੁਲਾਜ਼ਮਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ। ਇਸ ਸੈਮੀਨਾਰ ਮੌਕੇ ਵਿਜੀਲੈਂਸ ਵਿਭਾਗ ਦੇ ਡੀਐਸਪੀ ਸਰਨਜੀਤ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਭਿੰਡਰ ਵੱਲੋਂ ਲੋਕਾਂ ਨੂੰ ਭਰਿਸ਼ਟਾਚਾਰ ਰੋਕਣ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਡੇਰਾ ਬਾਬਾ ਨਾਨਕ ਦੇ ਐਸਡੀਐਮ ਲਛਮਣ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਲੋਕਾਂ ਵਿੱਚ ਭਰਿਸ਼ਟਾਚਾਰ ਵਿਰੁੱਧ ਨਵੀਂ ਚੇਤਨਾ ਪੈਦਾ ਕਰਦੇ ਹਨ ਤੇ ਅਜਿਹੇ ਕੈਂਪ ਅਗਾਹ ਵੀ ਲਗਾਉਣੇ ਚਾਹੀਦੇ ਹਨ ਤਾਂ ਕਿ ਲੋਕਾਂ ਵਿੱਚ ਇਸ ਪ੍ਰਤੀ ਜਾਗਰੂਕਤਾ ਆ ਸਕੇ। ਇਸ ਮੌਕੇ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਸੁਖਬੀਰ ਸਿੰਘ ਸੰਧੂ, ਮੁਖਤਾਰ ਸਿੰਘ ਪਟਵਾਰੀ, ਤਰਲੋਚਨ ਸਿੰਘ ਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀ ਤੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਪੁਰਾਣਾ ਸ਼ਾਲਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।