02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੜਕਾਂ ’ਤੇ ਚੱਲਦੀਆਂ ਓਵਰਲੋਡ ਟਰਾਲੀਆਂ ਬਣ ਰਹੀਆਂ ਹਾਦਸਿਆਂ ਦਾ ਕਾਰਨ ਟਰਾਂਸਪੋਰਟ ਵਿਭਾਗ ਸਭ ਕੁਝ ਜਾਣਦਾ ਹੋਇਆ ਬਣਿਆ ਮੂਕ ਦਰਸ਼ਕ

ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਹਾਈਵੇ ’ਤੇ ਓਵਰਲੋਡ ਟਰੈਕਟਰ ਟਰਾਲੀਆਂ ਤੇ ਟਰੱਕ ਕਿਸੇ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ ਅਤੇ ਟਰਾਂਸਪੋਰਟ ਵਿਭਾਗ ਨੇ ਓਵਰਲੋਡ ਟਰੈਕਟਰ ਟਰਾਲੀਆਂ ਤੇ ਟਰੱਕਾਂ ’ਤੇ ਰੋਕ ਲਗਾਉਣ ਦੇ ਬਾਵਜੂਦ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉੱਡ ਰਹੀਆਂ ਹਨ। ਟਰਾਂਸਪੋਰਟ ਵਿਭਾਗ ਗੁਰਦਾਸਪੁਰ ਦੇ ਅਧਿਕਾਰੀ ਸਭ ਕੁਝ ਜਾਣਦੇ ਹੋਏ ਚੁੱਪ ਧਾਰੀ ਬੈਠੇ ਹਨ ਜਿਸ ਨਾਲ ਜਨਤਾ ਮਹਿਕਮੇ ਤੋਂ ਕਾਫੀ ਖਫਾ ਹੋਈ ਪਈ ਹੈ।

ਗੁਰਦਾਸਪੁਰ ਦੇ ਹਾਈਵੇ ’ਤੇ ਗੁਜ਼ਰਦੀ ਹੋਈ ਓਵਰਲੋਡ ਟਰੈਕਟਰ ਟਰਾਲੀ। ਤਸਵੀਰ: ਵਿਸ਼ਾਲ ਮੁੰਨਾ 02-11-2026
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਹਾਈਵੇ ’ਤੇ ਓਵਰਲੋਡ ਟਰੈਕਟਰ ਟਰਾਲੀਆਂ ਤੇ ਟਰੱਕ ਕਿਸੇ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ ਅਤੇ ਟਰਾਂਸਪੋਰਟ ਵਿਭਾਗ ਨੇ ਓਵਰਲੋਡ ਟਰੈਕਟਰ ਟਰਾਲੀਆਂ ਤੇ ਟਰੱਕਾਂ ’ਤੇ ਰੋਕ ਲਗਾਉਣ ਦੇ ਬਾਵਜੂਦ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉੱਡ ਰਹੀਆਂ ਹਨ। ਟਰਾਂਸਪੋਰਟ ਵਿਭਾਗ ਗੁਰਦਾਸਪੁਰ ਦੇ ਅਧਿਕਾਰੀ ਸਭ ਕੁਝ ਜਾਣਦੇ ਹੋਏ ਚੁੱਪ ਧਾਰੀ ਬੈਠੇ ਹਨ ਜਿਸ ਨਾਲ ਜਨਤਾ ਮਹਿਕਮੇ ਤੋਂ ਕਾਫੀ ਖਫਾ ਹੋਈ ਪਈ ਹੈ। ਇਸ ਸੰਬੰਧੀ ਹਾਈਵੇ ’ਤੇ ਚੱਲ ਰਹੇ ਲੋਕਾਂ ਨੇ ਦੱਸਿਆ ਕਿ ਜਦੋਂ ਓਵਰਲੋਡ ਟਰੈਕਟਰ ਟਰਾਲੀਆਂ ਤੇਜ਼ ਰਫਤਾਰ ’ਚ ਚੱਲਦੀਆਂ ਹਨ ਤਾਂ ਲੋਕਾਂ ਦੀ ਜਾਨ ਦਾ ਖੌਅ ਬਣੀਆਂ ਹੁੰਦੀਆਂ ਹਨ। ਕਈ ਵਾਰੀ ਟਰੈਕਟਰ ਟਰਾਲੀਆਂ ਦੇ ਟਾਇਰ ਸੜਕ ਤੋਂ ਉਪਰ ਉਠ ਜਾਂਦੇ ਹਨ ਤੇ ਡਰਾਈਵਰਾਂ ਲਈ ਮੁਸੀਬਤ ਦਾ ਕਾਰਨ ਬਣ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਰਕਾਰੀ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਕੋਈ ਵੀ ਹੱਲ ਨਹੀਂ ਹੋਇਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਸ਼ਹਿਰ ਤੇ ਹਾਈਵੇ ਓਵਰਲੋਡ ਵਾਹਨਾਂ ਨੂੰ ਰੋਕਣ ਵਾਸਤੇ ਟਰਾਂਸਪੋਰਟ ਵਿਭਾਗ ਗੁਰਦਾਸਪੁਰ ਦੇ ਉੱਚ ਅਧਿਕਾਰੀਆਂ ਨੂੰ ਸਖਤ ਤੋਂ ਸਖਤ ਹਦਾਇਤਾਂ ਕੀਤੀਆਂ ਜਾਣ।
ਪਿਛਲੀ ਖ਼ਬਰ ਅੰਮ੍ਰਿਤ ਸੰਚਾਰ ਦੌਰਾਨ 100 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਲੱਧਾਮੁੰਡਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ ਸੀ.ਸੀ.ਟੀ.ਵੀ. ਵੀਡੀਓ ਆਈ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।