02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੂਡੋ ਲੜਕੀਆਂ ’ਚ ਗੁਰਦਾਸਪੁਰ ਨੇ ਓਵਰਆਲ ਚੈਂਪੀਅਨ ਬਣਨ ਦਾ ਕੀਤਾ ਮਾਣ ਹਾਸਿਲ

ਗੁਰਦਾਸਪੁਰ, 1 ਨਵੰਬਰ (ਚੱਕਰਾਜਾ)- ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਲੜਕੀਆਂ ਦੇ ਮੁਕਾਬਲੇ ਸਫ਼ਲਤਾ ਪੂਰਵਕ ਸਮਾਪਤ ਹੋਏ । ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 22 ਜ਼ਿਲ੍ਹਿਆਂ ਤੋਂ ਪਹੁੰਚੀਆਂ ਲਗਪਗ 200 ਖਿਡਾਰਨਾਂ ਨੇ 9 ਵੱਖ-ਵੱਖ ਭਾਰ ਵਰਗਾਂ ਵਿਚ ਆਪਣੀ ਖੇਡ ਪ੍ਰਤਿਭਾ, ਤਕਨੀਕ ਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।

ਅਜੀਤ ਡੈਸਕ 02-11-2026
ਗੁਰਦਾਸਪੁਰ, 1 ਨਵੰਬਰ (ਚੱਕਰਾਜਾ)- ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਲੜਕੀਆਂ ਦੇ ਮੁਕਾਬਲੇ ਸਫ਼ਲਤਾ ਪੂਰਵਕ ਸਮਾਪਤ ਹੋਏ । ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 22 ਜ਼ਿਲ੍ਹਿਆਂ ਤੋਂ ਪਹੁੰਚੀਆਂ ਲਗਪਗ 200 ਖਿਡਾਰਨਾਂ ਨੇ 9 ਵੱਖ-ਵੱਖ ਭਾਰ ਵਰਗਾਂ ਵਿਚ ਆਪਣੀ ਖੇਡ ਪ੍ਰਤਿਭਾ, ਤਕਨੀਕ ਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਨ੍ਹਾਂ ਮੁਕਾਬਲਿਆਂ ਵਿਚ ਗੁਰਦਾਸਪੁਰ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ । ਫਾਜ਼ਿਲਕਾ ਜ਼ਿਲ੍ਹੇ ਨੇ ਦੂਜਾ ਅਤੇ ਜਲੰਧਰ ਜ਼ਿਲ੍ਹੇ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਅਤੇ ਕੋਚਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਕਿਹਾ ਕਿ ਜੂਡੋ ਲੜਕੀਆਂ ਲਈ ਬਹੁਤ ਹੀ ਲਾਹੇਵੰਦ ਖੇਡ ਹੈ । ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ ਨੇ ਦੱਸਿਆ ਕਿ ਬਾਹਰਲੇ ਜ਼ਿਲ੍ਹਿਆਂ ਤੋਂ ਆਈਆਂ ਟੀਮਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ । ਟੂਰਨਾਮੈਂਟ ਦੇ ਓਵਰਆਲ ਇੰਚਾਰਜ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਦੀ ਅਗਵਾਈ ਹੇਠ ਗਠਿਤ ਤਕਨੀਕੀ ਟੀਮ ਨੇ ਮੁਕਾਬਲਿਆਂ ਨੂੰ ਨਿਰਪੱਖ, ਸੁਚੱਜੇ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ । ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਸਮਰਾ, ਸਤੀਸ਼ ਕੁਮਾਰ, ਪੰਜਾਬ ਜੂਡੋ ਐਸੋਸੀਏਸ਼ਨ ਦੇ ਟੈਕਨੀਕਲ ਚੇਅਰਮੈਨ ਚਰਨਜੀਤ ਸਿੰਘ, ਟੂਰਨਾਮੈਂਟ ਅਬਜ਼ਰਵਰ ਦਿਨੇਸ਼ ਕੁਮਾਰ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਸੰਦੀਪ, ਪਵਨ ਕੁਮਾਰ, ਜਸਵਿੰਦਰ ਸਿੰਘ, ਸੁਲਿੰਦਰ ਸਿੰਘ ਤੋਂ ਇਲਾਵਾ ਹੋਰ ਖੇਡ ਪ੍ਰੇਮੀ ਤੇ ਅਧਿਕਾਰੀ ਹਾਜ਼ਰ ਸਨ ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹੋਵੇਗੀ ਵੱਡੀ ਜਿੱਤ - ਬਲਵਿੰਦਰ ਸਿੰਘ ਸੈਣੀ ਗੁਰਦਾਸਪੁਰੀਆ ਅਗਲੀ ਖ਼ਬਰ ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਸੁਰੱਖਿਅਤ ਬਚਪਨ ਅਭਿਆਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।