03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

ਸ੍ਰੀ ਹਰਿਗੋਬਿੰਦਪੁਰ, 2 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੱਜ 3 ਨਵੰਬਰ ਦਿਨ ਮੰਗਲਵਾਰ ਸ਼ਾਮ ਨੂੰ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ ਨੇ ਕਿਹਾ ਕਿ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 3 ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਜਥੇ ਤੇ ਕਥਾਵਾਚਕਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਤੇ ਮਾਤਾ ਸਾਹਿਬ ਦੇਵਾਂ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ।

ਰਸੀਵਰ ਗੁਰਮੇਜ ਸਿੰਘ ਚੀਮਾ 03-11-2026
ਸ੍ਰੀ ਹਰਿਗੋਬਿੰਦਪੁਰ, 2 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅੱਜ 3 ਨਵੰਬਰ ਦਿਨ ਮੰਗਲਵਾਰ ਸ਼ਾਮ ਨੂੰ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਮਚਰਾਏ ਨੇ ਕਿਹਾ ਕਿ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 3 ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਜਥੇ ਤੇ ਕਥਾਵਾਚਕਾਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਤੇ ਮਾਤਾ ਸਾਹਿਬ ਦੇਵਾਂ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ। ਰਸੀਵਰ ਗੁਰਮੇਜ ਸਿੰਘ ਚੀਮਾ ਨੇ ਇਲਾਕੇ ਦੀਆਂ ਸੰਗਤਾਂ ਨੂੰ ਪੁਰਜ਼ੋਰ ਸ਼ਬਦਾਂ ’ਚ ਅਪੀਲ ਕੀਤੀ ਕਿ ਉਹ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਹਰਿਗੋਬਿੰਦਪੁਰ ਪੁੱਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਸਮੇਂ ਹੈੱਡ ਗ੍ਰੰਥੀ ਭਾਈ ਸਤਿੰਦਰਪਾਲ ਸਿੰਘ, ਭਾਈ ਮਲਕੀਤ ਸਿੰਘ ਭੱਟੀ, ਭਾਈ ਗੁਰਪ੍ਰੀਤ ਸਿੰਘ ਮੱਲ੍ਹੀ, ਗੁਰਦੇਵ ਸਿੰਘ ਚੀਮਾ, ਡਾ: ਮਨਜੀਤ ਸਿੰਘ ਪੀਟਾ, ਆਪਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਐਮ.ਐਲ. ਪੁਰੀ ਚਿਲਡ੍ਰਨ ਹਾਈ ਸਕੂਲ ਕਲਾਨੌਰ ’ਚ ਰੱਸੀ ਟੱਪਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਡਾਕਟਰ ਗੁਰਦੀਪ ਸਿੰਘ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।