03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਿੰਡ ਹਰੂਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਡੇਰਾ ਬਾਬਾ ਨਾਨਕ, 2 ਨਵੰਬਰ (ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਚੌਥੀ ਪਾਤਿਸ਼ਾਹੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 03-11-2026
ਡੇਰਾ ਬਾਬਾ ਨਾਨਕ, 2 ਨਵੰਬਰ (ਹੀਰਾ ਸਿੰਘ ਮਾਂਗਟ) - ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਚੌਥੀ ਪਾਤਿਸ਼ਾਹੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਬੀਬੀ ਦਲੇਰ ਕੌਰ ਖਾਲਸਾ ਸਮੇਤ ਵੱਖ-ਵੱਖ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਇਤਿਹਾਸ ਸੁਣਾਇਆ ਗਿਆ। ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ। ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਵਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਬਾਬਾ ਰਛਪਾਲ ਸਿੰਘ ਪਰਮੇਸ਼ਰ ਨਗਰ ਵਾਲਿਆਂ ਵਲੋਂ ਨਿਭਾਈ ਗਈ। ਇਸ ਮੌਕੇ ਬਾਬਾ ਨਿਰਮਲ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਲਵਿੰਦਰ ਸਿੰਘ ਹਰੂਵਾਲ ਪ੍ਰਧਾਨ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ, ਬੀ.ਜੇ.ਪੀ. ਆਗੂ ਵਿਜੇ ਸੋਨੀ, ਆਪ ਆਗੂ ਚੰਨਣ ਸਿੰਘ ਖਾਲਸਾ, ਜੋਗਿੰਦਰ ਸਿੰਘ ਬੀ.ਡੀ.ਪੀ.ਓ., ਬਾਪੂ ਚੰਦਾ ਸਿੰਘ ਹਰੂਵਾਲ, ਸਾ. ਐਸ.ਪੀ. ਬੂਆ ਸਿੰਘ, ਆਪ ਆਗੂ ਹਰਦੇਵ ਸਿੰਘ, ਬਲਜੀਤ ਸਿੰਘ ਸੂਬੇਦਾਰ, ਡਾ. ਅਮਰੀਕ ਸਿੰਘ, ਪ੍ਰੀਤਮ ਸਿੰਘ ਹੌਲਦਾਰ, ਬਾਬਾ ਰਤਨ ਸਿੰਘ, ਸਾ. ਸਰਪੰਚ ਨਿਰਮਲ ਸਿੰਘ, ਬਾਬਾ ਦਰਸ਼ਨ ਸਿੰਘ, ਬਾਬਾ ਸੁਲੱਖਣ ਸਿੰਘ, ਸੁਖਦੇਵ ਸਿੰਘ ਫ਼ੌਜੀ, ਤਰਸੇਮ ਸਿੰਘ ਫ਼ੌਜੀ, ਬਿਕਰਮਜੀਤ ਸਿੰਘ, ਲਵਪ੍ਰੀਤ ਸਿੰਘ ਪੀਏ, ਜਸਵੰਤ ਸਿੰਘ, ਨਰਿੰਦਰ ਸਿੰਘ ਮਛਰਾਲਾ, ਬਾਬਾ ਵੀਰ ਸਿੰਘ ਤੇ ਬਾਬਾ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਸੜਿਆ, ਕੀਮਤੀ ਮੱਝ ਝੁਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।