ਰਾਸ਼ਟਰੀ ਏਕਤਾ ਦਿਵਸ ਮਨਾਇਆ
ਪਠਾਨਕੋਟ, 2 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਾ ਪਠਾਨਕੋਟ ਵਿਖੇ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਦੀ ਪ੍ਰਧਾਨਗੀ ਹੇਠ ਅਤੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ-ਸਨਮਾਨ ਦੀ ਰਾਖੀ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ ।
ਅਜੀਤ ਡੈਸਕ
03-11-2026