04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੁਰਾਣਾ ਸ਼ਾਲਾ ਕਸਬੇ ਨੂੰ ‘ਆਪ’ ਦੀ ਸਰਕਾਰ ਵੇਲੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਨਹੀਂ ਮਿਲੀ ਕੋਈ ਗਰਾਂਟ

ਗੁਰਦਾਸਪੁਰ, 3 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪ੍ਰਸਿੱਧ ਕਸਬਾ ਪੁਰਾਣਾ ਸ਼ਾਲਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਪਿੰਡ ਦੇ ਸਰਬਪੱਖੀ ਵਿਕਾਸ ਵਾਸਤੇ ਕੋਈ ਵੀ ਗਰਾਂਟ ਨਹੀਂ ਮਿਲੀ ਹੈ, ਜਿਸ ਕਰਕੇ ਸਮੂਹ ਪਿੰਡ ਵਾਸੀਆਂ ਦਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਲਾਲੀਆ ਨੇ ਦੱਸਿਆ ਕਿ ਪਿੰਡ ਅੰਦਰ ਕੋਈ ਵੀ ਵਿਕਾਸ ਨਹੀਂ ਹੋਇਆ ਹੈ ਅਤੇ ਪਿੰਡ ਅੰਦਰ ਗਲੀਆਂ ਨਾਲੀਆਂ ਤੇ ਹੋਰ ਜ਼ਰੂਰੀ ਕੰਮ ਅਧੂਰ ਪਏ ਹਨ।

ਸਰਬਜੀਤ ਸਿੰਘ ਲਾਲੀਆ। 04-11-2026
ਗੁਰਦਾਸਪੁਰ, 3 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪ੍ਰਸਿੱਧ ਕਸਬਾ ਪੁਰਾਣਾ ਸ਼ਾਲਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਪਿੰਡ ਦੇ ਸਰਬਪੱਖੀ ਵਿਕਾਸ ਵਾਸਤੇ ਕੋਈ ਵੀ ਗਰਾਂਟ ਨਹੀਂ ਮਿਲੀ ਹੈ, ਜਿਸ ਕਰਕੇ ਸਮੂਹ ਪਿੰਡ ਵਾਸੀਆਂ ਦਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਲਾਲੀਆ ਨੇ ਦੱਸਿਆ ਕਿ ਪਿੰਡ ਅੰਦਰ ਕੋਈ ਵੀ ਵਿਕਾਸ ਨਹੀਂ ਹੋਇਆ ਹੈ ਅਤੇ ਪਿੰਡ ਅੰਦਰ ਗਲੀਆਂ ਨਾਲੀਆਂ ਤੇ ਹੋਰ ਜ਼ਰੂਰੀ ਕੰਮ ਅਧੂਰ ਪਏ ਹਨ। ਇਸ ਨਾਲ ਪੁਰਾਣਾ ਸ਼ਾਲਾ ਕਸਬੇ ਦਾ ਹਰ ਪੱਖੋਂ ਬੁਰਾ ਹਾਲ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਿੰਡ ਦਾ ਨੌਜਵਾਨ ਆਮ ਆਦਮੀ ਪਾਰਟੀ ਦਾ ਹੋਣ ਕਰਕੇ ਪਿੰਡ ਦੇ ਲੋਕਾਂ ਨੇ ਉਸ ਦੀ ਪੂਰਨ ਤੌਰ ’ਤੇ ਮਦਦ ਕੀਤੀ ਸੀ ਤੇ ਉਹ ਮਾਰਕਿਟ ਕਮੇਟੀ ਦੀਨਾਨਗਰ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ। ਪਰ ਉਸ ਨੂੰ ਕੁਝ ਹੀ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਨੇ ਚੇਅਰਮੈਨ ਤੋਂ ਬਰਖਾਸਤ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪਿੰਡ ਅੰਦਰ ਜਿਹੜੀਆਂ ਵੀ ਪੁਰਾਣੀਆਂ ਸੁਵਿਧਾਵਾਂ ਸਨ, ਉਹ ਬੰਦ ਹੋ ਚੁੱਕੀਆਂ ਹਨ, ਗੰਦੇ ਦੇ ਪਾਣੀ ਦੇ ਨਿਕਾਸ ਦਾ ਕੋਈ ਵੀ ਹੱਲ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਹਲਕਾ ਇੰਚਾਰਜ ਤੋਂ ਵੀ ਮੰਗ ਕੀਤੀ ਸੀ, ਪਰ ਫਿਰ ਵੀ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਕੋਈ ਵੀ ਫੰਡ ਨਹੀਂ ਮਿਲਿਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪਿੰਡ ਦੇ ਵਿਕਾਸ ਲਈ ਚੋਣ ਜ਼ਾਬਤੇ ਤੋਂ ਪਹਿਲਾਂ ਗਰਾਂਟ ਜਾਰੀ ਕੀਤੀ ਜਾਵੇ । ਜਿਸ ਨਾਲ ਪਿੰਡ ਦਾ ਵਿਕਾਸ ਹੋ ਸਕੇ ।
ਪਿਛਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋ ਨਸ਼ਾ ਛੁਡਾੳ ਕੇਂਦਰਾਂ ’ਚ ਪੀੜਤਾਂ ਨੂੰ ਸਕਿਲ ਪ੍ਰੋਗਰਾਮ ਦੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।