04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਪੱਧਰੀ ਮਿੰਨੀ ਹੈਂਡਬਾਲ ’ਚ ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ

ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ, ਸਖ਼ਤ ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਂਅ ਕੀਤੀ ਹੈ। ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮਿੰਨੀ ਹੈਂਡਬਾਲ ਮੁਕਾਬਲਿਆਂ ਵਿਚ ਸਕੂਲ ਦੀਆਂ ਲੜਕਿਆਂ ਤੇ ਲੜਕੀਆਂ ਦੋਵਾਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 04-11-2026
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ, ਸਖ਼ਤ ਮਿਹਨਤ ਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਂਅ ਕੀਤੀ ਹੈ। ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਮਿੰਨੀ ਹੈਂਡਬਾਲ ਮੁਕਾਬਲਿਆਂ ਵਿਚ ਸਕੂਲ ਦੀਆਂ ਲੜਕਿਆਂ ਤੇ ਲੜਕੀਆਂ ਦੋਵਾਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਦੋਵਾਂ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨਾ ਸਕੂਲ ਲਈ ਬੇਹੱਦ ਮਾਣ ਤੇ ਖੁਸ਼ੀ ਵਾਲੀ ਗੱਲ ਹੈ। ਦੋਵਾਂ ਟੀਮਾਂ ਦੀ ਇਕਜੁੱਟਤਾ ਅਤੇ ਜਿੱਤ ਪ੍ਰਤੀ ਦ੍ਰਿੜ੍ਹ ਇਰਾਦੇ ਨੇ ਇਸ ਸਫਲਤਾ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਇਸ ਮੁਕਾਬਲੇ ਵਿਚ ਲੜਕਿਆਂ ਦੀ ਟੀਮ ਵਲੋਂ ਬ੍ਰਹਮੂਲ, ਬੂਥ ਗੁਰਫਤਿਹ ਸਿੰਘ, ਗੁਰਤੇਜ ਸਿੰਘ, ਗੁਰਨਾਥ ਸਿੰਘ, ਭਾਵਿਸ਼, ਸਹਿਜ ਭਗਤ, ਫਤਹਿ ਬੀਰ ਸਿੰਘ, ਗੁਰੂ ਅੰਮ੍ਰਿਤ ਸਿੰਘ, ਕਰਮਨਵੀਰ ਸਿੰਘ, ਗੁਰਲਾਲ ਸਿੰਘ, ਵੰਸ਼ਦੀਪ ਅਤੇ ਆਯੂਸ਼ ਸ਼ਰਮਾ ਨੇ ਭਾਗ ਲਿਆ। ਇਸੇ ਤਰ੍ਹਾਂ ਲੜਕੀਆਂ ਦੀ ਟੀਮ ਵਲੋਂ ਜਸ਼ਨਦੀਪ ਕੌਰ, ਗੁਰਸਿਮਰਨ ਕੌਰ, ਅਗਮਪ੍ਰੀਤ ਕੌਰ, ਰਵਿਆ, ਏਕਮਜੋਤ ਕੌਰ, ਸਹਿਜਦੀਪ ਕੌਰ, ਸਹਜ, ਜਪਲੀਨ ਕੌਰ, ਰਵਨੀਤ ਕੌਰ, ਮਨਸੀਰਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕੀਆਂ ਨੇ ਪੂਰੇ ਆਤਮ-ਵਿਸ਼ਵਾਸ, ਹੌਸਲੇ ਅਤੇ ਟੀਮ ਵਰਕ ਨਾਲ ਮੁਕਾਬਲਿਆਂ ਵਿਚ ਆਪਣੀ ਜਿੱਤ ਦਰਜ ਕਰਵਾਈ। ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲਾ ਪਲ ਹੈ ਕਿ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਦੀ ਸ਼ਖ਼ਸੀਅਤ ਦਾ ਹਰ ਪੱਖੋਂ ਵਿਕਾਸ ਕਰਨਾ ਵੀ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਕੋਚਾਂ ਦੇ ਸਹੀ ਮਾਰਗਦਰਸ਼ਨ ਅਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੇ ਜਾ ਰਹੇ ਵਿਸ਼ੇਸ਼ ਮਹੱਤਵ ਦਾ ਨਤੀਜਾ ਹੈ। ਉਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।ਇਸ ਦੋਹਰੀ ਜਿੱਤ ਨਾਲ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ।
ਪਿਛਲੀ ਖ਼ਬਰ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਈ-ਵੇਸਟ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਪੰਜਵਾਂ ਪ੍ਰੋ. ਯੋਗੀ ਯਾਦਗਾਰੀ ਸਨਮਾਨ ਅਵਤਾਰ ਸਿੰਘ ਢਿੱਲੋਂ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।