04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੈਕੋਨੈਕਟ ਖੇਲੋ ਬੈਡਮਿੰਟਨ ਚੈਂਪੀਅਨਸ਼ਿਪ ’ਚ ਰਾਜਵੀਰ ਡੋਗਰਾ ਨੇ ਹਾਸਿਲ ਕੀਤਾ ਤੀਜਾ ਸਥਾਨ

ਪਠਾਨਕੋਟ, 3 ਨਵੰਬਰ (ਸੁਮਿਤ)- ਨੀਲਕੰਠ ਸਪੋਰਟਸ ਕੰਪਲੈਕਸ ਪਠਾਨਕੋਟ ਦੇ ਹੋਣਹਾਰ ਬੈਡਮਿੰਟਨ ਖਿਡਾਰੀ ਰਾਜਵੀਰ ਡੋਗਰਾ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰੈਕੋਨੈਕਟ ਖੇਲੋ ਬੈਡਮਿੰਟਨ ਚੈਂਪੀਅਨਸ਼ਿਪ 51. 0 ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ ।

ਤੀਜਾ ਸਥਾਨ ਹਾਸਿਲ ਕਰਨ ਤੋਂ ਬਾਅਦ ਕੋਚ ਵਿਸ਼ਾਲ ਪਠਾਨੀਆ ਨਾਲ ਬੈਡਮਿੰਟਨ ਖਿਡਾਰੀ ਰਾਜਵੀਰ ਡੋਗਰਾ l ਤਸਵੀਰ: ਸੁਮਿਤ 04-11-2026
ਪਠਾਨਕੋਟ, 3 ਨਵੰਬਰ (ਸੁਮਿਤ)- ਨੀਲਕੰਠ ਸਪੋਰਟਸ ਕੰਪਲੈਕਸ ਪਠਾਨਕੋਟ ਦੇ ਹੋਣਹਾਰ ਬੈਡਮਿੰਟਨ ਖਿਡਾਰੀ ਰਾਜਵੀਰ ਡੋਗਰਾ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰੈਕੋਨੈਕਟ ਖੇਲੋ ਬੈਡਮਿੰਟਨ ਚੈਂਪੀਅਨਸ਼ਿਪ 51.0 ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ । ਅੰਮ੍ਰਿਤਸਰ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਰਾਜਵੀਰ ਨੇ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਸਬੂਤ ਦਿੱਤਾ । ਇਸ ਮੌਕੇ ਨੀਲਕੰਠ ਸਪੋਰਟਸ ਕੰਪਲੈਕਸ ਦੇ ਕੋਚ ਵਿਸ਼ਾਲ ਪਠਾਨੀਆ ਨੇ ਰਾਜਵੀਰ ਦੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਲਗਨ, ਸਖ਼ਤ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਰਾਜਵੀਰ ਨੇ ਆਪਣੀ ਪ੍ਰਤਿਭਾ ਨਾਲ ਨਾ ਸਿਰਫ਼ ਆਪਣੇ ਕੋਚ ਅਤੇ ਸੰਸਥਾ ਨੂੰ ਮਾਣ ਮਹਿਸੂਸ ਕਰਵਾਇਆ ਹੈ, ਸਗੋਂ ਆਪਣੇ ਮਾਤਾ-ਪਿਤਾ ਦਾ ਸਿਰ ਵੀ ਉੱਚਾ ਕੀਤਾ ਹੈ । ਕੋਚ ਵਿਸ਼ਾਲ ਪਠਾਨੀਆ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ । ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਉਨ੍ਹਾਂ ਨੂੰ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਮਿਹਨਤ ਦੀ ਭਾਵਨਾ ਸਿਖਾਉਂਦੀਆਂ ਹਨ । ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਰਾਜਵੀਰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗਾ ਅਤੇ ਆਪਣੇ ਜ਼ਿਲ੍ਹੇ ਤੇ ਦੇਸ਼ ਦਾ ਨਾਮ ਰੌਸ਼ਨ ਕਰੇਗਾ ।
ਪਿਛਲੀ ਖ਼ਬਰ ਥਾਣਾ ਨਰੋਟ ਜੈਮਲ ਸਿੰਘ ਨੂੰ ਮਿਲੇ ਤਿੰਨ ਮੋਟਰਸਾਈਕਲ ਸਰਹੱਦੀ ਇਲਾਕੇ ’ਚ ਤਲਾਸ਼ੀ ਮੁਹਿੰਮ ਹੋਵੇਗੀ ਮਜਬੂਤ- ਡੀ. ਐਸ. ਪੀ.... ਅਗਲੀ ਖ਼ਬਰ ਪਿੰਡ ਕੋਟਲੀ ਮੁਗਲਾਂ ਵਿਖੇ ਬਣੇ ਕਮਿਊਨਿਟੀ ਹਾਲ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।