ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ । ਜੀਵਨਜੋਤੀ ਪਤਨੀ ਰਜਿੰਦਰ ਕੁਮਾਰ ਵਾਸੀ ਭੂੰਡੋਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਭੈਣੀ ਮੀਲਮਾਂ ਨੇ 8 ਲੱਖ 20 ਹਜ਼ਾਰ ਰੁਪਏ ਲਏ ਸਨ ਤੇ ਉਹ ਵਾਪਸ ਨਹੀਂ ਕਰ ਸਕਿਆ।
ਅਜੀਤ ਡੈਸਕ
05-11-2026