06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸ਼ਾਟਪੁੱਟ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਲ

ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ, ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਰਾਜਦੀਪ ਸਿੰਘ ਅੰਡਰ-11 ਨੇ ਸ਼ਾਟਪੁੱਟ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਬਲਾਕ-1 ਦੇ ਸਕੂਲਾਂ ਨੇ ਹਿੱਸਾ ਲਿਆ।

ਅਜੀਤ ਡੈਸਕ 05-11-2026
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ, ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਰਾਜਦੀਪ ਸਿੰਘ ਅੰਡਰ-11 ਨੇ ਸ਼ਾਟਪੁੱਟ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਬਲਾਕ-1 ਦੇ ਸਕੂਲਾਂ ਨੇ ਹਿੱਸਾ ਲਿਆ। ਰਾਜਦੀਪ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਵਿਚ ਆਪਣੀ ਮਿਹਨਤ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪੁੱਜਣ ’ਤੇ ਸਕੂਲ ਪ੍ਰਬੰਧਕਾਂ, ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਤੇ ਸਮੂਹ ਅਧਿਆਪਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸਰਪੰਚ ਹਰਦੇਵ ਸਿੰਘ ਨਵਾਂ ਪਿੰਡ ਦੇ ਵੱਡੇ ਭਰਾ ਦੇ ਦਿਹਾਂਤ ’ਤੇ ਰਮਨਦੀਪ ਸਿੰਘ ਸੰਧੂ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ’ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।