ਪੰਜਾਬ ਅੰਦਰ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਹੋਏ ਉਤਾਵਲੇ- ਚਾਵਲਾ
ਗੁਰਦਾਸਪੁਰ, 6 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਦਿਨੋਂ-ਦਿਨ ਬਿਹਤਰ ਹੋ ਰਹੀ ਹੈ ਅਤੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਦਾ ਪੂਰਨ ਤੌਰ ’ਤੇ ਸਮਰਥਨ ਕਰ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਕਮਲਜੀਤ ਚਾਵਲਾ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੀਤਾ ।
ਕਮਲਜੀਤ ਚਾਵਲਾ
07-11-2026