07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਤੇ ਸਕੂਲ ਵਿਚ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਸੁੰਦਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 07-11-2026
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਤੇ ਸਕੂਲ ਵਿਚ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਸੁੰਦਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ। ਸਕੂਲ ਚੇਅਰਮੈਨ ਸਰਵਣ ਸਿੰਘ ਛੀਨਾ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਵਲੋਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿਚ ਸਮੂਹ ਸਕੂਲ ਪਰਿਵਾਰ ਵਲੋਂ ਪੂਰੇ ਉਤਸ਼ਾਹ ਨਾਲ ਇਸ ਤਿਉਹਾਰ ਨੂੰ ਮਨਾਇਆ ਗਿਆ ।
ਪਿਛਲੀ ਖ਼ਬਰ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਤੇ ਲੋੜਵੰਦਾਂ ਦੀ ਮਦਦ ਨੇ ਜਿੱਤਿਆ ਸ਼ਹਿਰ ਵਾਸੀਆਂ ਦਾ ਦਿਲ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਦੀਵਾਲੀ ਤੇ ਬੰਦੀਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।