ਚੇਅਰਮੈਨ ਰਾਜੀਵ ਸ਼ਰਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਤੇ ਲੋੜਵੰਦਾਂ ਦੀ ਮਦਦ ਨੇ ਜਿੱਤਿਆ ਸ਼ਹਿਰ ਵਾਸੀਆਂ ਦਾ ਦਿਲ
ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਹਿਰ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਨਾਲ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਚੇਅਰਮੈਨ ਰਾਜੀਵ ਸ਼ਰਮਾ
07-11-2026