07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਪਸੀ ਭਾਈਚਾਰੇ ਤੇ ਪਿਆਰ ਮੁਹੱਬਤ ਨਾਲ ਮਨਾਓ ਦੀਵਾਲੀ ਦਾ ਤਿਉਹਾਰ- ਜੋਗਿੰਦਰ ਪਾਲ

ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ)- ਦੀਵਾਲੀ ਦਾ ਤਿਉਹਾਰ ਖੁਸ਼ੀਆਂ, ਉਮੰਗ, ਉਤਸ਼ਾਹ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ । ਇਸ ਪਵਿੱਤਰ ਤਿਉਹਾਰ ਨੂੰ ਸਾਰੇ ਲੋਕਾਂ ਨੂੰ ਮਿਲਜੁਲ ਕੇ ਪਿਆਰ-ਮੁਹੱਬਤ ਅਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ ।

ਅਜੀਤ ਡੈਸਕ 07-11-2026
ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ)- ਦੀਵਾਲੀ ਦਾ ਤਿਉਹਾਰ ਖੁਸ਼ੀਆਂ, ਉਮੰਗ, ਉਤਸ਼ਾਹ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ । ਇਸ ਪਵਿੱਤਰ ਤਿਉਹਾਰ ਨੂੰ ਸਾਰੇ ਲੋਕਾਂ ਨੂੰ ਮਿਲਜੁਲ ਕੇ ਪਿਆਰ-ਮੁਹੱਬਤ ਅਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ । ਦੀਵਾਲੀ ਮੌਕੇ ਇਕ-ਦੂਜੇ ਨੂੰ ਮਿਠਾਈਆਂ ਵੰਡ ਕੇ, ਸ਼ੁੱਭਕਾਮਨਾਵਾਂ ਦੇ ਕੇ ਤੇ ਆਪਸੀ ਰਿਸ਼ਤਿਆਂ ’ਚ ਮਿਠਾਸ ਘੋਲ ਕੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਦੁੱਗਣਾ ਕੀਤਾ ਜਾ ਸਕਦਾ ਹੈ। ਇਹ ਗੱਲ ਸਾਬਕਾ ਵਿਧਾਇਕ ਤੇ ਹਲਕਾ ਭੋਆ ਦੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਪਾਲ ਨੇ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਹੀ । ਜੋਗਿੰਦਰ ਪਾਲ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਪ ਜਗਾਉਣ ਤੇ ਘਰਾਂ ਨੂੰ ਰੌਸ਼ਨ ਕਰਨ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਸਾਨੂੰ ਆਪਸੀ ਪਿਆਰ, ਏਕਤਾ, ਸਦਭਾਵਨਾ ਦਾ ਸੰਦੇਸ਼ ਵੀ ਦਿੰਦਾ ਹੈ। ਅੰਤ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਹਲਕਾ ਭੋਆ ਸਮੇਤ ਸਮੁੱਚੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਲੀ ਸ਼ੁੱਭਕਾਮਨਾਵਾਂ ਦਿੰਦਿਆਂ ਸਭ ਦੇ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਪਿੰਡ ਵਹਿਦੋ ਚੱਕ ਦੇ 85 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ, ਲੋਕਾਂ ਨੂੰ ਮਿਲਿਆ ਮਲਕੀਅਤ ਦਾ ਹੱਕ ਅਗਲੀ ਖ਼ਬਰ ਅੱਖਾਂ ਦਾ ਮੁਫਤ ਜਾਂਚ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।