ਪਿੰਡ ਵਹਿਦੋ ਚੱਕ ਦੇ 85 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ, ਲੋਕਾਂ ਨੂੰ ਮਿਲਿਆ ਮਲਕੀਅਤ ਦਾ ਹੱਕ
ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ) - ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਵਹਿਦੋ ਚੱਕ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਲਕੀਅਤ ਸਬੰਧੀ ਪ੍ਰਾਪਰਟੀ ਕਾਰਡ ਵੰਡੇ ਗਏ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਿਲਾ ਦੇਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।
ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਤੋਂ ਬਾਅਦ ਪਿੰਡ ਵਾਸੀ ਮੈਡਮ ਉਰਮਿਲਾ ਦੇਵੀ ਨਾਲ। ਤਸਵੀਰ: ਸੋਹਨ ਲਾਲ
07-11-2026