08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ‘ਤਖ਼ਤ ਇਸ਼ਨਾਨ’ ਦੀ ਪਵਿੱਤਰ ਸੇਵਾ ਸਮਾਪਤ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੀੜ੍ਹੀਆਂ ਤੋਂ ਚਲੀ ਆ ਰਹੀ ਪੁਰਾਤਨ ਰਵਾਇਤ ਤੇ ਮਰਿਆਦਾ ਅਨੁਸਾਰ ਅੱਜ ‘ਤਖ਼ਤ ਇਸ਼ਨਾਨ’ ਦੀ ਪਵਿੱਤਰ ਸੇਵਾ ਪੂਰੀ ਸ਼ਰਧਾ, ਭਾਵਨਾ ਤੇ ਸਤਿਕਾਰ ਸਹਿਤ ਸਮਾਪਤ ਹੋਈ। ਦੇਸ਼-ਵਿਦੇਸ਼ ਤੋਂ ਪੁੱਜੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸੇਵਾ ਵਿਚ ਹਿੱਸਾ ਲਿਆ।

ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੀੜ੍ਹੀਆਂ ਤੋਂ ਚਲੀ ਆ ਰਹੀ ਪੁਰਾਤਨ ਰਵਾਇਤ ਤੇ ਮਰਿਆਦਾ ਅਨੁਸਾਰ ਅੱਜ ‘ਤਖ਼ਤ ਇਸ਼ਨਾਨ’ ਦੀ ਪਵਿੱਤਰ ਸੇਵਾ ਪੂਰੀ ਸ਼ਰਧਾ, ਭਾਵਨਾ ਤੇ ਸਤਿਕਾਰ ਸਹਿਤ ਸਮਾਪਤ ਹੋਈ। ਦੇਸ਼-ਵਿਦੇਸ਼ ਤੋਂ ਪੁੱਜੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸੇਵਾ ਵਿਚ ਹਿੱਸਾ ਲਿਆ। ‘ਤਖ਼ਤ ਇਸ਼ਨਾਨ’ ਦੀ ਪਵਿੱਤਰ ਪਰੰਪਰਾ ਤਹਿਤ ਸੰਗਤ ਵਲੋਂ ਤਖ਼ਤ ਸਾਹਿਬ ਨੂੰ ਅੰਦਰ ਤੇ ਬਾਹਰ ਤੋਂ ਦੁੱਧ ਤੇ ਜਲ ਨਾਲ ਇਸ਼ਨਾਨ ਕਰਵਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਸਿੰਘਾਸਨ ਅਸਥਾਨ ਵਿਖੇ ਸੁਭਾਇਮਾਨ ਦਸਮੇਸ਼ ਪਿਤਾ ਦੇ ਪੁਰਾਤਨ ਪਵਿੱਤਰ ਸ਼ਸਤਰਾਂ ਨੂੰ ਬਾਹਰ ਲਿਆ ਕੇ ਮੁੱਖ ਦੀਵਾਨ ਹਾਲ ਵਿਚ ਸੰਗਤਾਂ ਦੇ ਦਰਸ਼ਨਾਂ ਲਈ ਸਜਾਇਆ ਗਿਆ ਤੇ ਸਮੂਹ ਸ਼ਸਤਰਾਂ ਦੀ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਸੇਵਾ-ਸੰਭਾਲ ਤੇ ਸਫ਼ਾਈ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਤਖ਼ਤ ਸਾਹਿਬ ਦੇ ਮੀਤ ਜਥੇਦਾਰ ਸਿੰਘ ਸਾਹਿਬ ਭਾਈ ਰਾਮ ਸਿੰਘ ਵਲੋਂ ਤਖ਼ਤ ਇਸ਼ਨਾਨ ਦੇ ਆਰੰਭਤਾ ਦੀ ਅਰਦਾਸ ਕੀਤੀ ਗਈ। ਉਪਰੰਤ ਪੰਜ ਪਿਆਰੇ ਦੀ ਅਗਵਾਈ ਹੇਠ ਸਵੇਰੇ 10 ਵਜੇ ਇਹ ਸੇਵਾ ਕਾਰਜ ਆਰੰਭ ਹੋਇਆ। ਗੁਰਦੁਆਰਾ ਨਗੀਨਾ ਘਾਟ ਸਾਹਿਬ ਦੇ ਪਵਿੱਤਰ ਸਰੋਵਰ ਤੋਂ ਜਲ ਦੀਆਂ ਗਾਗਰਾਂ ਭਰ ਕੇ ਲਿਆਂਦੀਆਂ ਗਈਆਂ ਤੇ ਤਖ਼ਤ ਸਾਹਿਬ ਦੇ ਅੰਦਰਨੇ ਤੇ ਬਾਹਰਲੇ ਪਰਿਸਰ ਨੂੰ ਧੋ ਕੇ ਨਿਰਮਲ ਸਫ਼ਾਈ ਕੀਤੀ ਗਈ। ਇਸ ਮੌਕੇ ਗੁਰਦੁਆਰਾ ਬੋਰਡ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ, ਬੋਰਡ ਮੈਂਬਰ ਮਨਪ੍ਰੀਤ ਸਿੰਘ ਕੁੰਜੀਵਾਲੇ, ਗੁਰਮੀਤ ਸਿੰਘ ਮਹਾਜਨ ਤੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ‘ਤਖ਼ਤ ਇਸ਼ਨਾਨ’ ਦੀ ਸੇਵਾ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਪਵਿੱਤਰ ਦਿਹਾੜੇ ਮੌਕੇ ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਫ਼ੌਜੀ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ, ਸਮੂਹ ਅਧਿਕਾਰੀ, ਕਰਮਚਾਰੀ ਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਮਗਰੋਂ ਰਵੀ ਮੋਹਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।