08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਪੰਜਾਬ ਦਿਵਸ ਉਤਸ਼ਾਹ ਨਾਲ ਮਨਾਇਆ

ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ. ਡੀ.

ਅਜੀਤ ਡੈਸਕ 08-11-2026
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸੈਕਟਰੀ ਸ੍ਰੀ ਰਮੇਸ਼ ਕੋਹਲੀ ਤੇ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦਿਵਸ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਵਿਦਿਆਰਥਣਾਂ ਵਲੋਂ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥਣਾਂ ਨੇ ਪੰਜਾਬੀ ਕਵਿਤਾਵਾਂ, ਭਾਸ਼ਣਾਂ ਤੇ ਲੋਕ-ਗੀਤਾਂ ਰਾਹੀਂ ਪੰਜਾਬ ਦੀ ਸ਼ਾਨ, ਇਤਿਹਾਸ ਤੇ ਸੱਭਿਆਚਾਰਕ ਵਿਰਾਸਤ ਨੂੰ ਬਾਖੂਬੀ ਪੇਸ਼ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜਨ ਤੇ ਇਸ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਿਰਫ਼ ਇਕ ਭੂਗੋਲਿਕ ਖੇਤਰ ਹੀ ਨਹੀਂ, ਸਗੋਂ ਇਹ ਗੁਰੂਆਂ, ਪੀਰਾਂ, ਯੋਧਿਆਂ ਤੇ ਦੇਸ਼ ਭਗਤਾਂ ਦੀ ਪਵਿੱਤਰ ਧਰਤੀ ਹੈ। ਪੰਜਾਬੀ ਭਾਸ਼ਾ ਸਾਡੀ ਪਛਾਣ ਤੇ ਸਾਡਾ ਮਾਣ ਹੈ। ਸਾਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸਮਾਗਮ ਦਾ ਮਾਹੌਲ ਪੰਜਾਬੀਅਤ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਅੰਤ ਵਿਚ ਵਿਦਿਆਰਥਣਾਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਕਰਨ ਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 6 ਮਰੀਜ਼ਾਂ ਦੇ ਅਪ੍ਰੇਸ਼ਨ ਕੀਤੇ ਅਗਲੀ ਖ਼ਬਰ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ ਵਿਖੇ ਮਨਾਈ ਈਕੋ ਫਰੈਂਡਲੀ ਗ੍ਰੀਨ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।