10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੈਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਹੋਈ

ਧਾਰੀਵਾਲ, 9 ਨਵੰਬਰ (ਸਵਰਨ ਸਿੰਘ)- ਸਥਾਨਕ ਮਿੱਲ ਗਰਾਂਉਂਡ ਵਿਖੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਤੋਂ ਇਲਾਵਾ ਜਰਨੈਲ ਸਿੰਘ, ਗਿਆਨ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਕਾਬਲ ਸਿੰਘ ਤੇ ਬਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਅਜੀਤ ਡੈਸਕ 10-11-2026
ਧਾਰੀਵਾਲ, 9 ਨਵੰਬਰ (ਸਵਰਨ ਸਿੰਘ)- ਸਥਾਨਕ ਮਿੱਲ ਗਰਾਂਉਂਡ ਵਿਖੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਤੋਂ ਇਲਾਵਾ ਜਰਨੈਲ ਸਿੰਘ, ਗਿਆਨ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ, ਕਾਬਲ ਸਿੰਘ ਤੇ ਬਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਦਾ ਸਖਤ ਸ਼ਬਦਾਂ ਵਿਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ 13 ਤੋਂ 19 ਦਸੰਬਰ ਤੱਕ ਦੇ ਉਲੀਕੇ ਗਏ ਰੋਸ ਧਰਨਿਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ 1 ਦਸੰਬਰ ਤੋਂ 5 ਦਸੰਬਰ ਤੱਕ ਵਿਧਾਇਕਾਂ ਤੇ ਹਲਕਿਆਂ ਵਿਚ ਰੋਸ ਮਾਰਚ ਕੀਤੇ ਜਾਣ ਤੇ 6 ਦਸੰਬਰ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕ ਪ੍ਰੋਗਰਾਮ ਦੀ ਵੀ ਹਮਾਇਤ ਕੀਤੀ। ਮੀਟਿੰਗ ਦੌਰਾਨ ਸਟੇਜ ਦਾ ਸੰਚਾਲਨ ਅਮਰੀਕ ਸਿੰਘ ਬਾਂਗੋਵਾਣੀ ਨੇ ਕੀਤਾ।
ਪਿਛਲੀ ਖ਼ਬਰ ਸ੍ਰੀ. ਐਮ.ਐਲ. ਪੁਰੀ ਚਿਲਡ੍ਰਨ ਹਾਈ ਸਕੂਲ ਕਲਾਨੌਰ ’ਚ ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਭੂਰੀ ਵਾਲੇ ਦੀ ਯਾਦ ’ਚ 3 ਦਿਨਾ ਸਾਲਾਨਾ ਜੋੜ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।